Breaking News
Home / ਪੰਜਾਬ / ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਕੌਮੀ ਸਹਿਣਸ਼ੀਲਤਾ ਦਿਵਸ ਐਲਾਨਿਆ ਜਾਵੇ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਕੌਮੀ ਸਹਿਣਸ਼ੀਲਤਾ ਦਿਵਸ ਐਲਾਨਿਆ ਜਾਵੇ

ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕੀਤੀ ਅਪੀਲ
ਚੰਡੀਗੜ੍ਹ/ਬਿਊਰੋ ਨਿਊਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਕੌਮੀ ਸਹਿਣਸ਼ੀਲਤਾ ਦਿਵਸ ਐਲਾਨਿਆ ਜਾਵੇ। ਇਹ ਅਪੀਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੀਤੀ ਹੈ। ਪ੍ਰਧਾਨ ਮੰਤਰੀ ਨੂੰ ਇਕ ਪੱਤਰ ਲਿਖ ਕੇ ਮੁੱਖ ਮੰਤਰੀ ਨੇ ਮੰਗ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਿਆਰ, ਰਹਿਮਦਿਲੀ ਅਤੇ ਸਹਿਣਸ਼ੀਲਤਾ ਦੇ ਸੰਦੇਸ਼ ਕਰਕੇ ਇਸ ਪਵਿੱਤਰ ਦਿਹਾੜੇ ਨੂੰ ਕੌਮੀ ਸਹਿਣਸ਼ੀਲਤਾ ਦਿਵਸ ਐਲਾਨਿਆ ਜਾਵੇ।ઠ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮਹਾਨ ਸਿੱਖਿਆਵਾਂ ਦੀ ਅਜੋਕੇ ਦੌਰ ਵਿੱਚ ਓਨੀ ਹੀ ਸਾਰਥਿਕਤਾ ਹੈ, ਜਿੰਨੀ ਓਸ ਸਮੇਂ ਵਿੱਚ ਹੁੰਦੀ ਸੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ 12 ਨਵੰਬਰ ਨੂੰ ਮਨਾਇਆ ਜਾਣਾ ਹੈ ਅਤੇ ਮਹਾਨ ਗੁਰੂ ਸਾਹਿਬ ਪ੍ਰਤੀ ਸ਼ਰਧਾ ਤੇ ਸਤਿਕਾਰ ਵਜੋਂ ਇਸ ਦਿਹਾੜੇ ਨੂੰ ਕੌਮੀ ਸਹਿਣਸ਼ੀਲਤਾ ਦਿਵਸ ਐਲਾਨਿਆ ਜਾਣਾ ਚਾਹੀਦਾ ਹੈ।

Check Also

ਪੰਜਾਬ ’ਚ ਨਾਮਜ਼ਦਗੀਆਂ ਦੇ ਚੌਥੇ ਦਿਨ 18 ਤੋਂ ਵੱਧ ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖਲ

ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਸੰਜੇ ਟੰਡਨ ਨੇ ਜੇਪੀ ਨੱਢਾ ਦੀ ਅਗਵਾਈ ’ਚ ਭਰੀ ਨਾਮਜ਼ਦਗੀ ਚੰਡੀਗੜ੍ਹ/ਬਿਊਰੋ …