Breaking News
Home / ਪੰਜਾਬ / ਕ੍ਰਿਕਟ ਵਿਸ਼ਵ ਕੱਪ ਵਿਚ ਭਾਰਤ ਦਾ ਪਹਿਲਾ ਮੁਕਾਬਲਾ ਭਲਕੇ

ਕ੍ਰਿਕਟ ਵਿਸ਼ਵ ਕੱਪ ਵਿਚ ਭਾਰਤ ਦਾ ਪਹਿਲਾ ਮੁਕਾਬਲਾ ਭਲਕੇ

ਆਪਣੇ ਸ਼ੁਰੂਆਤੀ ਦੋ ਮੈਚ ਹਾਰ ਚੁੱਕੀ ਦੱਖਣੀ ਅਫਰੀਕਾ ਨਾਲ ਭਿੜੇਗੀ ਕੋਹਲੀ ਬ੍ਰਿਗੇਡ
ਚੰਡੀਗੜ੍ਹ/ਬਿਊਰੋ ਨਿਊਜ਼
ਕ੍ਰਿਕਟ ਵਿਸ਼ਵ ਕੱਪ 2019 ਵਿਚ ਭਾਰਤ ਦਾ ਪਹਿਲਾ ਮੁਕਾਬਲਾ ਭਲਕੇ ਹੋਵੇਗਾ। ਭਾਰਤੀ ਸਮੇਂ ਅਨੁਸਾਰ ਦੁਪਹਿਰ 3.00 ਵਜੇ ਸ਼ੁਰੂ ਹੋਣ ਵਾਲੇ ਇਸ ਮੈਚ ਵਿਚ ਭਾਰਤ ਦੱਖਣੀ ਅਫਰੀਕਾ ਨਾਲ ਭਿੜੇਗਾ। ਧਿਆਨ ਰਹੇ ਕਿ ਵਿਸ਼ਵ ਕੱਪ ਦੇ ਦਾਅਵੇਦਾਰਾਂ ਵਿਚੋਂ ਇਕ ਮੰਨੀ ਜਾ ਰਹੀ ਦੱਖਣੀ ਅਫਰੀਕਾ ਦੀ ਟੀਮ ਜਿੱਥੇ ਆਪਣੇ ਪਹਿਲੇ ਦੋ ਮੈਚ ਹਾਰ ਚੁੱਕੀ ਹੈ, ਉਥੇ ਹੀ ਉਸਦਾ ਪ੍ਰਮੁੱਖ ਤੇਜ਼ ਗੇਂਦਬਾਜ਼ ਡੇਲ ਸਟੇਨ ਸੱਟ ਲੱਗਣ ਕਾਰਨ ਪੂਰੇ ਟੂਰਨਾਮੈਂਟ ਵਿਚੋਂ ਹੀ ਬਾਹਰ ਹੋ ਗਿਆ ਹੈ। ਦੱਖਣੀ ਅਫਰੀਕਾ ਆਪਣਾ ਪਹਿਲਾ ਮੈਚ ਇੰਗਲੈਂਡ ਹੱਥੋਂ ਅਤੇ ਫਿਰ ਬੰਗਲਾਦੇਸ਼ ਹੱਥੋਂ ਵੀ ਹਾਰ ਗਿਆ ਸੀ। ਇਸ ਸਭ ਦੇ ਬਾਵਜੂਦ ਕ੍ਰਿਕਟ ਮਾਹਰਾਂ ਦਾ ਕਹਿਣਾ ਹੈ ਕਿ ਕੋਹਲੀ ਬ੍ਰਿਗੇਡ ਦੱਖਣੀ ਅਫਰੀਕਾ ਨੂੰ ਬਿਲਕੁਲ ਵੀ ਹਲਕੇ ਵਿਚ ਨਾ ਲਵੇ। ਭਾਰਤ ਵੀ ਇਸ ਵਿਸ਼ਵ ਕੱਪ ਦੇ ਜੇਤੂ ਦਾਅਵੇਦਾਰਾਂ ਵਿਚ ਸ਼ਾਮਲ ਹੈ।

Check Also

ਦਿਲਜੀਤ ਦੋਸਾਂਝ ਦੇ ਹੱਕ ’ਚ ਗਰਜੇ ਭਗਵੰਤ ਮਾਨ

  ਕਿਹਾ : ਦਿਲਜੀਤ ਵਰਗੇ ਕਲਾਕਾਰਾਂ ਦਾ ਕਰਨਾ ਚਾਹੀਦੈ ਸਨਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …