ਨਵੀਂ ਦਿੱਲੀ/ਬਿਊਰੋ ਨਿਊਜ਼
ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਅੱਜ ਟਰਾਂਸਪੋਰਟ ਅਤੇ ਰਾਜਮਾਰਗ ਮੰਤਰਾਲੇ ਦਾ ਕਾਰਜਭਾਰ ਸੰਭਾਲ ਲਿਆ ਹੈ। ਇਸ ਦੇ ਨਾਲ ਹੀ ਗਡਕਰੀ ਨੂੰ ਮਾਈਕਰੋ, ਲਘੂ ਅਤੇ ਮੱਧਮ ਸਨਅਤਾਂ ਮੰਤਰਾਲੇ ਦੀ ਜ਼ਿੰਮੇਵਾਰੀ ਵੀ ਦਿੱਤੀ ਗਈ ਹੈ। ਇਸੇ ਤਰ੍ਹਾਂ ਕੇਂਦਰੀ ਮੰਤਰੀ ਹਰਸ਼ ਵਰਧਨ ਨੇ ਵੀ ਵਿਗਿਆਨ ਅਤੇ ਤਕਨਾਲੋਜੀ ਮੰਤਰਾਲੇ ਦਾ ਕਾਰਜਭਾਰ ਸੰਭਾਲ ਲਿਆ ਹੈ। ਇਸਦੇ ਚੱਲਦਿਆਂ ਹਰਸਿਮਰਤ ਕੌਰ ਬਾਦਲ ਨੇ ਵੀ ਫੂਡ ਪ੍ਰੋਸੈਸਿੰਗ ਮੰਤਰਾਲੇ ਦਾ ਅਹੁਦਾ ਸੰਭਾਲ ਲਿਆ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਅਮਿਤ ਸ਼ਾਹ, ਨਿਰਮਲਾ ਸੀਤਾ ਰਮਨ, ਸਿਮਰਤੀ ਇਰਾਨੀ ਅਤੇ ਹਰਦੀਪ ਪੁਰੀ ਸਮੇਤ ਬਹੁਤੇ ਮੰਤਰੀਆਂ ਨੇ ਆਪੋ ਆਪਣੇ ਅਹੁਦੇ ਸੰਭਾਲ ਲਏ ਹਨ।
Check Also
ਟਰੇਡ ਯੂਨੀਅਨਾਂ ਦਾ ਦਾਅਵਾ-25 ਕਰੋੜ ਕਰਮਚਾਰੀ ਰਹੇ ਹੜਤਾਲ ’ਤੇ
ਬੈਂਕਾਂ ਅਤੇ ਡਾਕਘਰਾਂ ਦੇ ਕੰਮਕਾਜ ’ਤੇ ਵੀ ਪਿਆ ਅਸਰ ਨਵੀਂ ਦਿੱਲੀ/ਬਿਊਰੋ ਨਿਊਜ਼ ਬੈਂਕ, ਬੀਮਾ, ਡਾਕ …