ਅਧਿਕਾਰਾਂ ਦੀ ਵੰਡ ਸਬੰਧੀ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ 21 ਜੂਨ ਨੂੰ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਸਾਸ਼ਿਤ ਪ੍ਰਦੇਸ਼ ਪੁਡੂਚੇਰੀ ਦੀ ਉਪ ਰਾਜਪਾਲ ਕਿਰਨ ਬੇਦੀ ਅਤੇ ਮੁੱਖ ਮੰਤਰੀ ਵੀ. ਨਰਾਇਣ ਸਵਾਮੀ ਵਿਚਾਲੇ ਅਧਿਕਾਰਾਂ ਦੀ ਵੰਡ ਨੂੰ ਲੈ ਕੇ ਵਿਰੋਧ ਲਗਾਤਾਰ ਜਾਰੀ ਹੈ। ਆਪਣੇ ਅਧਿਕਾਰਾਂ ਸਬੰਧੀ ਸੁਪਰੀਮ ਕੋਰਟ ਪਹੁੰਚੀ ਕਿਰਨ ਬੇਦੀ ਦੀ ਪਟੀਸ਼ਨ ‘ਤੇ ਅੱਜ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਪੁਡੂਚੇਰੀ ਦੇ ਮੁੱਖ ਮੰਤਰੀ ਵੀ. ਨਰਾਇਣ ਸਵਾਮੀ ਨੂੰ ਨੋਟਿਸ ਭੇਜ ਕੇ ਜਵਾਬ ਮੰਗ ਲਿਆ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 21 ਜੂਨ ਨੂੰ ਹੋਵੇਗੀ। ਧਿਆਨ ਰਹੇ ਕਿ ਹਾਈਕੋਰਟ ਦੇ ਫੈਸਲੇ ਖਿਲਾਫ ਕਿਰਨ ਬੇਦੀ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਉਨ੍ਹਾਂ ਨੇ ਸੁਪਰੀਮ ਕੋਰਟ ਨੂੰ ਕਿਹਾ ਸੀ ਕਿ ਕੇਂਦਰ ਸਾਸ਼ਿਤ ਪ੍ਰਦੇਸ਼ ਵਿਚ ਪ੍ਰਸ਼ਾਸਨਿਕ ਕੰਟਰੋਲ ਦੇ ਮਸਲੇ ‘ਤੇ ਮਦਰਾਸ ਹਾਈਕੋਰਟ ਦੇ ਹੁਕਮਾਂ ਕਾਰਨ ਨੌਕਰਸ਼ਾਹੀ ਵਿਚ ਉਲਝਣ ਵਾਲੀ ਸਥਿਤੀ ਬਣੀ ਹੋਈ ਹੈ।
Check Also
ਅਮਰੀਕਾ ਨੇ 104 ਭਾਰਤੀਆਂ ਨੂੰ ਹੱਥ-ਪੈਰ ਬੰਨ੍ਹ ਕੇ ਚੜ੍ਹਾਇਆ ਸੀ ਜਹਾਜ਼ ’ਚ
ਅਮਰੀਕਾ ਦੇ ਅਜਿਹੇ ਵਰਤਾਰੇ ਤੋਂ ਹਰ ਭਾਰਤੀ ਨਿਰਾਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਤੋਂ ਡਿਪੋਰਟ ਕੀਤੇ …