ਸ਼੍ਰੋਮਣੀ ਕਮੇਟੀ ਨੇ ਕੀਤੇ ਪੁਖਤਾ ਪ੍ਰਬੰਧ
ਅੰਮ੍ਰਿਤਸਰ/ਬਿਊਰੋ ਨਿਊਜ਼
ਘੱਲੂਘਾਰਾ ਦਿਵਸ ਨੂੰ ਸਮਰਪਿਤ ਅਖੰਡ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ‘ਤੇ ਆਰੰਭ ਹੋ ਗਏ, ਜਿਨ੍ਹਾਂ ਦਾ ਭੋਗ 6 ਜੂਨ ਨੂੰ ਪਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਦਰਬਾਰ ਸਾਹਿਬ ‘ਤੇ ਹੋਏ ਜੂਨ 84 ਦੇ ਹਮਲੇ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵਲੋਂ ਧਾਰਮਿਕ ਸਮਾਗਮ ਉਲੀਕੇ ਗਏ ਹਨ ਅਤੇ ਹਰ ਰੋਜ਼ ਵੱਡੀ ਗਿਣਤੀ ਵਿਚ ਸੰਗਤਾਂ ਦਰਬਾਰ ਸਾਹਿਬ ਪਹੁੰਚ ਰਹੀਆਂ ਹਨ। ਇਕ ਪਾਸੇ ਜਿੱਥੇ ਸੰਗਤ ਦੀ ਵੱਡੀ ਇਕੱਤਰਤਾ ਨੂੰ ਵੇਖਦਿਆਂ ਸ਼੍ਰੋਮਣੀ ਕਮੇਟੀ ਨੇ ਪੁਖਤਾ ਪ੍ਰਬੰਧ ਕੀਤੇ ਹਨ, ਉਥੇ ਹੀ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਵੀ ਅੰਮ੍ਰਿਤਸਰ ਵਿਚ ਚੌਕਸੀ ਵਧਾ ਦਿੱਤੀ ਗਈ ਹੈ ਤਾਂ ਜੋ ਕਿਸੇ ਤਰ੍ਹਾਂ ਦੀ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ। ਧਿਆਨ ਰਹੇ ਕਿ ਘੱਲੂਘਾਰਾ ਦਿਵਸ ਦੀ ਯਾਦ ਵਿਚ ਅਖੰਡ ਪਾਠ ਸਾਹਿਬ ਦੇ ਭੋਗ 6 ਜੂਨ ਨੂੰ ਪਾਏ ਜਾਣੇ ਹਨ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …