ਕੇਜਰੀਵਾਲ ਨੇ ਵਿਜੇਂਦਰ ਗੁਪਤਾ ‘ਤੇ ਲਾਇਆ ਸੀ ਜਾਨੋਂ ਮਾਰਨ ਦਾ ਇਲਜ਼ਾਮ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਜਪਾ ਆਗੂ ਵਿਜੇਂਦਰ ਗੁਪਤਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਵਿਰੁੱਧ ਉਨ੍ਹਾਂ ਨੂੰ ਬਦਨਾਮ ਕਰਨ ਲਈ ਮਾਣਹਾਨੀ ਦਾ ਮਾਮਲਾ ਦਾਇਰ ਕਰਵਾਇਆ ਹੈ। ਧਿਆਨ ਰਹੇ ਕਿ ਕੇਜਰੀਵਾਲ ਨੇ ਵਿਜੇਂਦਰ ਗਪਤਾ ‘ਤੇ ਉਨ੍ਹਾਂ ਨੂੰ ਮਾਰਨ ਦੀ ਕਥਿਤ ‘ਸਾਜ਼ਿਸ਼’ ਦਾ ਇਲਜ਼ਾਮ ਲਾਇਆ ਸੀ। ਗੁਪਤਾ ਨੇ ਹਫ਼ਤਾ ਪਹਿਲਾਂ ਕੇਜਰੀਵਾਲ ਤੇ ਸਿਸੋਦੀਆ ਨੂੰ ਕਾਨੂੰਨੀ ਨੋਟਿਸ ਭੇਜ ਕੇ ਮਾਫੀ ਮੰਗਣ ਲਈ ਵੀ ਕਿਹਾ। ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵਿਜੇਂਦਰ ਗੁਪਤਾ ਨੇ ਕਿਹਾ ਕਿ ਉਨ੍ਹਾਂ ਪਟਿਆਲਾ ਹਾਊਸ ਦੀ ਅਦਾਲਤ ਵਿੱਚ ਕੇਜਰੀਵਾਲ ਤੇ ਸਿਸੋਦੀਆ ਵਿਰੁੱਧ ਮਾਣਹਾਨੀ ਦਾ ਮਾਮਲਾ ਦਰਜ ਕੀਤਾ ਹੈ ਕਿਉਂਕਿ ਉਨ੍ਹਾਂ ਨੇ ਗੁਪਤਾ ਵੱਲੋਂ ਭੇਜੇ ਕਾਨੂੰਨੀ ਨੋਟਿਸ ਦਾ ਜਵਾਬ ਨਹੀਂ ਦਿੱਤਾ।
Check Also
1984 ਸਿੱਖ ਕਤਲੇਆਮ ਮਾਮਲੇ ’ਚ ਸੱਜਣ ਕੁਮਾਰ ਖਿਲਾਫ਼ ਫੈਸਲਾ ਟਲਿਆ
ਅਗਲੀ ਸੁਣਵਾਈ ਦੌਰਾਨ ਅਦਾਲਤ 16 ਦਸੰਬਰ ਨੂੰ ਸੁਣਾਏਗੀ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ : 1984 ਸਿੱਖ …