ਸ੍ਰੀਨਗਰ ‘ਚ ਨਮਾਜ਼ ਤੋਂ ਬਾਅਦ ਸੁਰੱਖਿਆ ਬਲਾਂ ‘ਤੇ ਪਥਰਾਅ
ਪੁਲਵਾਮਾ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਦੇ ਪੁਲਵਾਮਾ ਵਿਚ ਅੱਜ ਸਵੇਰੇ ਅੱਤਵਾਦੀਆਂ ਨੇ ਇਕ ਘਰ ‘ਚ ਦਾਖਲ ਕੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿਚ ਇਕ ਮਹਿਲਾ ਦੀ ਮੌਤ ਹੋ ਗਈ, ਜਦਕਿ ਇਕ ਨੌਜਵਾਨ ਜ਼ਖ਼ਮੀ ਵੀ ਹੋ ਗਿਆ। ਪੁਲਿਸ ਨੇ ਦੱਸਿਆ ਕਿ ਅੱਤਵਾਦੀ ਪੁਲਵਾਮਾ ਦੇ ਜਿਸ ਘਰ ‘ਚ ਵੜੇ, ਉਥੇ ਲੋਕ ਈਦ ਦਾ ਜਸ਼ਨ ਮਨਾ ਰਹੇ ਸਨ। ਅੱਤਵਾਦੀ ਗੋਲੀਆਂ ਚਲਾਉਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ। ਦੂਜੇ ਪਾਸੇ ਸ੍ਰੀਨਗਰ ‘ਚ ਈਦ ਦੀ ਨਮਾਜ਼ ਤੋਂ ਬਾਅਦ ਕੁਝ ਲੋਕ ਸੜਕਾਂ ‘ਤੇ ਆ ਗਏ ਅਤੇ ਇਨ੍ਹਾਂ ਨੇ ਸੁਰੱਖਿਆ ਬਲਾਂ ‘ਤੇ ਪਥਰਾਅ ਵੀ ਕੀਤਾ। ਉਨ੍ਹਾਂ ਦੇ ਹੱਥਾਂ ਵਿਚ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਅਤੇ ਜਾਕਿਰ ਮੂਸਾ ਦੇ ਪੋਸਟਰ ਸਨ।
Check Also
ਸ੍ਰੀ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਹੋਈ ਸ਼ੁਰੂ
3 ਜੁਲਾਈ ਤੋਂ ਲੈ ਕੇ 9 ਅਗਸਤ ਤੱਕ ਚੱਲੇਗੀ ਅਮਰਨਾਥ ਯਾਤਰਾ ਸ੍ਰੀਨਗਰ/ਬਿਊਰੋ ਨਿਊਜ਼ : ਅਮਰਨਾਥ …