ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਦਿੱਤੀ ਵਧਾਈ
ਨਵੀਂ ਦਿੱਲੀ/ਬਿਊਰੋ ਨਿਊਜ਼
ਰਮਜਾਨ ਦੇ ਮਹੀਨੇ ਤੋਂ ਬਾਅਦ ਈਦ-ਉਲ-ਫਿਤਰ ਦਾ ਤਿਉਹਾਰ ਅੱਜ ਦੇਸ਼ ਵਿਦੇਸ਼ ਵਿਚ ਧੂਮ ਧਾਮ ਨਾਲ ਮਨਾਇਆ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ, ਕੈਪਟਨ ਅਮਰਿੰਦਰ ਸਿੰਘ ਅਤੇ ਭਗਵੰਤ ਮਾਨ ਸਮੇਤ ਬਹੁਤ ਸਾਰੇ ਆਗੂਆਂ ਨੇ ਦੇਸ਼ ਵਾਸੀਆਂ ਨੂੰ ਈਦ ਦੀਆਂ ਮੁਬਾਰਕਾਂ ਦਿੱਤੀਆਂ।
ਇਸੇ ਦੌਰਾਨ ਅੱਜ ਹੁਸੈਨੀਵਾਲਾ ਵਿਖੇ ਭਾਰਤ-ਪਾਕਿ ਕੌਮਾਂਤਰੀ ਸਰਹੱਦ ‘ਤੇ ਤਾਇਨਾਤ ਦੋਵਾਂ ਦੇਸ਼ਾਂ ਦੇ ਜਵਾਨਾਂ ਨੇ ਵੀ ਇੱਕ-ਦੂਜੇ ਨੂੰ ਵਧਾਈਆਂ ਦਿੱਤੀਆਂ। ਬੀ. ਐੱਸ. ਐੱਫ. ਦੇ ਜਵਾਨਾਂ ਅਤੇ ਪਾਕਿ ਰੇਂਜਰਾਂ ਨੇ ਖ਼ੁਸ਼ੀ ਸਾਂਝੀ ਕਰਦਿਆਂ ਮਠਿਆਈਆਂ ਦਾ ਅਦਾਨ-ਪ੍ਰਦਾਨ ਵੀ ਕੀਤਾ।
Check Also
ਸ੍ਰੀ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਹੋਈ ਸ਼ੁਰੂ
3 ਜੁਲਾਈ ਤੋਂ ਲੈ ਕੇ 9 ਅਗਸਤ ਤੱਕ ਚੱਲੇਗੀ ਅਮਰਨਾਥ ਯਾਤਰਾ ਸ੍ਰੀਨਗਰ/ਬਿਊਰੋ ਨਿਊਜ਼ : ਅਮਰਨਾਥ …