ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਅਪੀਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਕੌਮੀ ਪੱਧਰ ‘ਤੇ ਖੇਤੀ ਕਰਜ਼ਾ ਮੁਆਫੀ ‘ਤੇ ਮੁੜ ਵਿਚਾਰ ਕੀਤਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਕੌਮੀ ਪੱਧਰ ‘ਤੇ ਕਿਸਾਨਾਂ ਲਈ ਯਕਮੁਸ਼ਤ ਖੇਤੀ ਕਰਜ਼ਾ ਮੁਆਫੀ ਜ਼ਰੂਰੀ ਹੈ। ਉਨ੍ਹਾਂ ‘ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ’ ਵਿੱਚ ਸੋਧ ਕਰਕੇ ਇਸ ਨੂੰ ਹੋਰ ਪ੍ਰਭਾਵੀ ਤਰੀਕੇ ਨਾਲ ਕਿਸਾਨ ਪੱਖੀ ਬਣਾਉਣ ਦੀ ਮੰਗ ਕੀਤੀ ਤਾਂ ਕਿ ਪੇਂਡੂ ਅਰਥਚਾਰੇ ਨੂੰ ਹੁਲਾਰਾ ਮਿਲ ਸਕੇ। ਕੈਪਟਨ ਅਮਰਿੰਦਰ ਨੇ ਕਿਹਾ ਕਿ ਇਸ ਕਿਸਾਨ ਪੱਖੀ ਉਪਰਾਲੇ ਨਾਲ ਕਿਸਾਨੀ ਦੀਆਂ ਮੁਸ਼ਕਲਾਂ ਘਟਾਉਣ ਵਿੱਚ ਵੀ ਮਦਦ ਮਿਲੇਗੀ। ਧਿਆਨ ਰਹੇ ਕਿ ਮੋਦੀ ਸਰਕਾਰ ਵਲੋਂ ਪਹਿਲਾਂ ਹੀ ਕਿਸਾਨਾਂ ਨੂੰ ਵਿੱਤੀ ਸਹਾਇਤਾ ਅਤੇ ਪੈਨਸ਼ਨ ਸਕੀਮਾਂ ਦੇਣ ਦੇ ਉਪਰਾਲੇ ਕੀਤੇ ਗਏ ਹਨ।
Check Also
ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ
ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …