ਅਕਾਲੀ ਦਲ ਨੇ ਵੀ ਚੰਡੀਗੜ੍ਹ ‘ਚ ਕੀਤੀ ਪਾਰਟੀ ਮੀਟਿੰਗ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ ਭਾਜਪਾ ਨੇ ਅਕਾਲੀ ਦਲ ਨਾਲ ਗਠਜੋੜ ਦੇ ਚੱਲਦਿਆਂ 3 ਸੀਟਾਂ ‘ਤੇ ਚੋਣ ਲੜੀ ਸੀ, ਜਿਸ ਵਿਚੋਂ ਉਨ੍ਹਾਂ 2 ਸੀਟਾਂ ਜਿੱਤ ਲਈਆਂ। ਇਸ ਨੂੰ ਲੈ ਕੇ ਪੰਜਾਬ ਭਾਜਪਾ ‘ਚ ਹੁਣ ਜੋਸ਼ ਜਿਹਾ ਆ ਗਿਆ ਹੈ ਅਤੇ ਸ਼ਵੇਤ ਮਲਿਕ ਨੇ ਮੀਟਿੰਗ ਕਰਕੇ ਅਗਲੀਆਂ ਚੋਣਾਂ ਵਿਚ ਗਠਜੋੜ ਤਹਿਤ ਅੱਧੀਆਂ-ਅੱਧੀਆਂ ਸੀਟਾਂ ‘ਤੇ ਚੋਣ ਲੜਨ ਦੀ ਗੱਲ ਕਹਿ ਦਿੱਤੀ। ਜਿਸ ਸਬੰਧੀ ਪਾਰਟੀ ਆਗੂਆਂ ਨੇ ਸਹਿਮਤੀ ਪ੍ਰਗਟਾਈ।
ਇਸ ਨੂੰ ਦੇਖ ਕੇ ਸ਼੍ਰੋਮਣੀ ਅਕਾਲੀ ਦਲ ਨੇ ਵੀ ਚੰਡੀਗੜ੍ਹ ਵਿਚ ਇਕ ਮੀਟਿੰਗ ਕੀਤੀ ਹੈ ਅਤੇ ਪਾਰਟੀ ਨੂੰ ਪੈਰਾਂ ਸਿਰ ਲਿਆਉਣ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ। ਇਸ ਕਮੇਟੀ ਵਿਚ ਤੋਤਾ ਸਿੰਘ, ਡਾ. ਦਲਜੀਤ ਸਿੰਘ ਚੀਮਾ, ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਸਿੰਘ ਚੰਦੂਮਾਜਰਾ ਤੇ ਮਨਜਿੰਦਰ ਸਿੰਘ ਸਿਰਸਾ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਅਕਾਲੀ ਦਲ ਨੇ 10 ਸੀਟਾਂ ‘ਤੇ ਚੋਣ ਲੜੀ ਸੀ ਅਤੇ ਸਿਰਫ 2 ਸੀਟਾਂ ‘ਤੇ ਹੀ ਜਿੱਤ ਪ੍ਰਾਪਤ ਕੀਤੀ ਹੈ। ਮੀਟਿੰਗ ਵਿਚ ਇਹ ਵੀ ਮਾਮਲਾ ਉਠਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਜ਼ਿਆਦਾ ਜ਼ੋਰ ਬਠਿੰਡਾ ਅਤੇ ਫਿਰੋਜ਼ਪੁਰ ਸੀਟ ‘ਤੇ ਹੀ ਲਗਾ ਦਿੱਤਾ ਅਤੇ ਪਾਰਟੀ ਬਾਕੀ ਸੀਟਾਂ ਹਾਰ ਗਈ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …