2.9 C
Toronto
Thursday, November 6, 2025
spot_img
Homeਪੰਜਾਬ'ਵਿਸ਼ਵ ਵਾਤਾਵਰਨ ਦਿਵਸ' ਮੌਕੇ ਰੂਪਨਗਰ 'ਚ ਹੋਇਆ ਸੂਬਾ ਪੱਧਰੀ ਸਮਾਗਮ

‘ਵਿਸ਼ਵ ਵਾਤਾਵਰਨ ਦਿਵਸ’ ਮੌਕੇ ਰੂਪਨਗਰ ‘ਚ ਹੋਇਆ ਸੂਬਾ ਪੱਧਰੀ ਸਮਾਗਮ

ਕੈਪਟਨ ਅਮਰਿੰਦਰ ਨੇ ਕਿਹਾ -ਵਾਤਾਵਰਨ ਨੂੰ ਬਚਾਉਣ ਲਈ ਸਾਨੂੰ ਖੁਦ ਨੂੰ ਅੱਗੇ ਆਉਣਾ ਪਵੇਗਾ

ਰੂਪਨਗਰ/ਬਿਊਰੋ ਨਿਊਜ਼

ਅੱਜ ‘ਵਿਸ਼ਵ ਵਾਤਾਵਰਨ ਦਿਵਸ’ ਮੌਕੇ ਰੂਪਨਗਰ ਵਿਚ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁੱਖ ਮਹਿਮਾਨ ਸਨ ਅਤੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ, ਸਾਧੂ ਸਿੰਘ ਧਰਮਸੋਤ ਅਤੇ ਚਰਨਜੀਤ ਚੰਨੀ ਵੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਇਹ ਸਮਾਗਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੱਜ ਅਸੀਂ ਅਜਿਹਾ ਦਿਨ ਮਨਾ ਰਹੇ ਹਾਂ, ਜਿਹੜਾ ਪੂਰੀ ਦੁਨੀਆ ਵਿਚ ਮਨਾਇਆ ਜਾ ਰਿਹਾ ਹੈ।ਉਨ੍ਹਾਂਕਿਹਾਕਿਅੱਜਸਭਤੋਂਵਧਲੋੜਰੁੱਖਾਂਨੂੰਸਾਂਭਣਦੀਹੈ ਅਤੇਸਾਨੂੰਵਾਤਾਵਰਨਬਚਾਉਣਲਈਖ਼ੁਦ ਨੂੰਅੱਗੇਆਉਣਾਚਾਹੀਦਾਹੈ। ਕੈਪਟਨ ਨੇ ਕਿਹਾ ਕਿ ਜੇਕਰ ਸਾਡਾ ਵਾਤਾਵਰਨ ਠੀਕ ਹੋਵੇਗਾ ਤਾਂ ਸਾਡੀ ਸਿਹਤ ਵੀ ਠੀਕ ਰਹੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂਨੂੰ ਝੋਨਾ ਲਾਉਣ ਦੀ ਜ਼ਰੂਰਤ ਨਹੀਂ, ਸਗੋਂ ਸਬਜ਼ੀਆਂ ਵਧ ਉਗਾਉਣੀਆਂ ਚਾਹੀਦੀਆਂ ਹਨ।

 

RELATED ARTICLES
POPULAR POSTS