ਅੰਮ੍ਰਿਤਸਰ ਪੁਲਿਸ ਛਾਉਣੀ ‘ਚ ਤਬਦੀਲ
ਅੰਮ੍ਰਿਤਸਰ/ਬਿਊਰੋ ਨਿਊਜ਼
1984 ਵਿਚ ਹੋਏ ਅਪਰੇਸ਼ਨ ਬਲਿਊ ਸਟਾਰਦੀ 35ਵੀਂ ਬਰਸੀ ਭਲਕੇ 6 ਜੂਨ ਨੂੰ ਅੰਮ੍ਰਿਤਸਰ ‘ਚ ਮਨਾਈ ਜਾ ਰਹੀ ਹੈ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਅੰਮ੍ਰਿਤਸਰ ਪਹੁੰਚ ਰਹੀਆਂ ਹਨ। ਇਸਦੇ ਮੱਦੇਨਜ਼ਰ ਸੁਰੱਖਿਆ ਦੇ ਸਖਤ ਇੰਤਜ਼ਾਮ ਕਰ ਦਿੱਤੇ ਗਏ ਹਨ ਅਤੇ ਅੱਜ ਪੰਜਾਬ ਪੁਲਿਸ ਵਲੋਂ ਇਸ ਸਬੰਧੀ ਫਲੈਗ ਮਾਰਚ ਵੀ ਕੱਢਿਆ ਗਿਆ। ਪੰਜਾਬ ਪੁਲਿਸ ਦੇ ਨਾਲ-ਨਾਲ ਅਰਧ ਸੈਨਿਕ ਬਲ ਅਤੇ ਬੀ.ਐਸ.ਐਫ. ਵਲੋਂ ਅੰਮ੍ਰਿਤਸਰ ਨੂੰ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਐਸ.ਐਸ. ਸ੍ਰੀਵਾਸਤਵ ਨੇ ਦੱਸਿਆ ਕਿ ਭਲਕੇ ਵੱਡੀ ਗਿਣਤੀ ਵਿਚ ਸੰਗਤਾਂ ਅੰਮ੍ਰਿਤਸਰ ਪਹੁੰਚਣਗੀਆਂ, ਜਿਸ ਨੂੰ ਦੇਖਦਿਆਂ ਸੁਰੱਖਿਆ ਲਈ ਸਖਤ ਪ੍ਰਬੰਧ ਕੀਤੇ ਗਏ ਹਨ। ਧਿਆਨ ਰਹੇ ਕਿ ਘੱਲੂਘਾਰਾ ਦਿਵਸ ਨੂੰ ਸਮਰਪਿਤ ਅਖੰਡ ਸਾਹਿਬ ਦੇ ਭੋਗ ਭਲਕੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪਾਏ ਜਾਣਗੇ।

