ਕਈ ਵਾਰ ਚਿੱਠੀਆਂ ਲਿਖਣ ਦੇ ਬਾਵਜੂਦ ਨਹੀਂ ਮਿਲ ਰਹੇ ਪੈਸੇ
ਜਲੰਧਰ/ਬਿਊਰੋ ਨਿਊਜ਼
ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਨੇ ਦਲਿਤ ਵਿਦਿਆਰਥੀਆਂ ਨੂੰ ਪਿਛਲੇ ਦੋ ਸਾਲਾਂ ਤੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਪੈਸੇ ਨਾ ਮਿਲਣ ‘ਤੇ ਕੇਂਦਰ ਸਰਕਾਰ ਉਪਰ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਕਈ ਵਾਰ ਚਿੱਠੀਆਂ ਲਿਖਣ ਦੇ ਬਾਵਜੂਦ ਕੇਂਦਰ ਸਰਕਾਰ ਪੈਸੇ ਜਾਰੀ ਨਹੀਂ ਕਰ ਰਹੀ, ਜਦੋਂ ਕਿ ਪੰਜਾਬ ਸਰਕਾਰ ਨੇ ਆਪਣਾ ਬਣਦਾ ਹਿੱਸਾ ਜਮ੍ਹਾਂ ਕਰਵਾ ਦਿੱਤਾ ਹੈ।ਇਥੋਂ ਥੋੜ੍ਹੀ ਦੂਰ ਪਿੰਡ ਉੱਗੀ ਵਿੱਚ ਸੰਗਤ ਦਰਸ਼ਨ ਦੌਰਾਨ ਜਦੋਂ ਇਹ ਸਵਾਲ ਕੀਤਾ ਗਿਆ ਕਿ ਕੇਂਦਰ ਵਿੱਚ ਐਨਡੀਏ ਦੀ ਸਰਕਾਰ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਉਸ ਵਿੱਚ ਭਾਈਵਾਲ ਹੈ ਤਾਂ ਵੀ ਦਲਿਤਾਂ ਦੀ ਭਲਾਈ ਲਈ ਸਕੀਮ ਦੇ ਪੈਸੇ ਕਿਉਂ ਨਹੀਂ ਆ ਰਹੇ? ਤਾਂ ਬਾਦਲ ਨੇ ਕਿਹਾ ਕਿ ਉਹ ਕੋਈ ਹੁਕਮ ਤਾਂ ਜਾਰੀ ਨਹੀਂ ਕਰ ਸਕਦੇ, ਸਿਰਫ਼ ਕੇਂਦਰ ਨੂੰ ਕਹਿ ਹੀ ਸਕਦੇ ਹਨ। ਇਸ ਮਾਮਲੇ ‘ਤੇ ਕੇਂਦਰ ਵੱਲੋਂ ਪੰਜਾਬ ਨਾਲ ਵਿਤਕਰਾ ਕਰਨ ਸਬੰਧੀ ਸਵਾਲ ਨੂੰ ਉਹ ਟਾਲ ਗਏ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੇਂਦਰ ਸਰਕਾਰ ‘ਤੇ ਪਹਿਲੀ ਵਾਰ ਸਿੱਧੇ ઠਤੌਰ ‘ਤੇ ਉਦੋਂ ਹਮਲਾ ਕੀਤਾ ਹੈ, ਜਦੋਂ ਭਾਜਪਾ ਹਾਈ ਕਮਾਂਡ ਨੇ ਵਿਜੈ ਸਾਂਪਲਾ ਨੂੰ ਪੰਜਾਬ ਦਾ ਪ੍ਰਧਾਨ ਬਣਾ ਕੇ ਸੂਬੇ ਵਿੱਚ ਦਲਿਤ ਚਿਹਰੇ ਵਜੋਂ ਪੇਸ਼ ਕੀਤਾ ਹੈ ਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਪੈਸੇ ਜਾਰੀ ਕਰਨ ਵਾਲਾ ਵਿਭਾਗ ਵੀ ਸਾਂਪਲਾ ਕੋਲ ਹੀ ਹੈ।ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਪਰਗਟ ਸਿੰਘ ਵੱਲੋਂ ਪੰਜਾਬ ਸਰਕਾਰ ਨਾਲ ਸਾਲਿਡ ਵੇਸਟ ਮੈਨੇਜਮੈਂਟ ਪਲਾਂਟ ਨੂੰ ਲੈ ਕੇ ਦਿਖਾਈ ਜਾ ਰਹੀ ਨਾਰਾਜ਼ਗੀ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਬਾਦਲ ਨੇ ਕਿਹਾ ਕਿ ਜਿਵੇਂ ਪਰਗਟ ਸਿੰਘ ਕਹਿਣਗੇ, ਉਹ ਉਸੇ ਤਰ੍ਹਾਂ ਕਰ ਲੈਣਗੇ।
Check Also
ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੋ ਦਸੰਬਰ ਨੂੰ ਸੌਂਪਣੇ ਆਪਣਾ ਸਪੱਸ਼ਟੀਕਰਨ
ਕਿਹਾ : ਮੇਰਾ ਰੋਮ ਰੋਮ ਸ੍ਰੀ ਅਕਾਲ ਤਖਤ ਸਾਹਿਬ ਨੂੰ ਹੈ ਸਮਰਪਿਤ ਅੰਮਿ੍ਰਤਸਰ/ਬਿਊਰੋ ਨਿਊਜ਼ : …