ਨਵੀਂ ਦਿੱਲੀ : ਈ.ਡੀ. ਨੇ ਮਨੀ ਲਾਂਡਰਿੰਗ ਮਾਮਲੇ ਵਿਚ ਅੱਜ ਪ੍ਰਿਅੰਕਾ ਗਾਂਧੀ ਦੇ ਪਤੀ ਰਾਬਰਟ ਵਾਡਰਾ ਕੋਲੋਂ ਪੁੱਛਗਿੱਛ ਕੀਤੀ। ਵਾਡਰਾ ਨੂੰ ਲੰਡਨ, ਐਨ.ਸੀ.ਆਰ., ਬੀਕਾਨੇਰ ਸਮੇਤ ਕਈ ਸਥਾਨਾਂ ‘ਤੇ ਖਰੀਦੀ ਗਈ ਜਾਇਦਾਦ ਦੇ ਮਾਮਲੇ ਵਿਚ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਈ.ਡੀ. ਨੇ ਲੰਘੇ ਕੱਲ੍ਹ ਉਸ ਨੂੰ ਸੰਮਣ ਭੇਜਿਆ ਸੀ। ਪੁੱਛਗਿੱਛ ਤੋਂ ਪਹਿਲਾਂ ਵਾਡਰਾ ਨੇ ਫੇਸਬੁੱਕ ਪੋਸਟ ਵਿਚ ਲਿਖਿਆ ਕਿ ਜਾਂਚ ਏਜੰਸੀਆਂ ਨੇ ਮੈਨੂੰ 13 ਵਾਰ ਪੁੱਛਗਿੱਛ ਲਈ ਬੁਲਾਇਆ ਅਤੇ ਮੈਂ ਹਰ ਸਵਾਲ ਦਾ ਜਵਾਬ ਦਿੱਤਾ। ਮੈਨੂੰ ਜਾਣ ਬੁਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਧਰ ਦੂਜੇ ਪਾਸੇ ਅਦਾਲਤ ਨੇ ਵਾਡਰਾ ਕੋਲੋਂ ਉਸਦੀ ਵਿਦੇਸ਼ ਫੇਰੀ ਦਾ ਵੇਰਵਾ ਮੰਗਿਆ ਹੈ ਅਤੇ ਕਿਹਾ ਹੈ ਕਿ ਉਹ ਤਹਿ ਸਮੇਂ ਵਿਚ ਹੀ ਵਾਪਸ ਪਰਤਣ।
Check Also
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਫੌਜ ਦਾ ਜੇਸੀਓ ਹੋਇਆ ਸ਼ਹੀਦ
ਭਾਰਤੀ ਫੌਜ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਕੀਤਾ ਢੇਰ ਜੰਮੂ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ …