Breaking News
Home / ਭਾਰਤ / ਅਜੀਤ ਡੋਭਾਲ ਮੁੜ ਬਣੇ ਰਾਸ਼ਟਰੀ ਸੁਰੱਖਿਆ ਸਲਾਹਕਾਰ, ਮਿਲਿਆ ਕੈਬਨਿਟ ਮੰਤਰੀ ਦਾ ਦਰਜਾ

ਅਜੀਤ ਡੋਭਾਲ ਮੁੜ ਬਣੇ ਰਾਸ਼ਟਰੀ ਸੁਰੱਖਿਆ ਸਲਾਹਕਾਰ, ਮਿਲਿਆ ਕੈਬਨਿਟ ਮੰਤਰੀ ਦਾ ਦਰਜਾ

ਨਵੀਂ ਦਿੱਲੀ : ਐਨ.ਡੀ.ਏ. ਦੀ ਪਿਛਲੀ ਸਰਕਾਰ ਵਿਚ ਰਾਸ਼ਟਰੀ ਸੁਰੱਖਿਆ ਸਲਾਹਕਾਰ ਰਹੇ ਅਜੀਤ ਡੋਭਾਲ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਵਾਰ ਫਿਰ ਭਰੋਸਾ ਕੀਤਾ ਹੈ। ਉਨ੍ਹਾਂ ਨੂੰ ਮੁੜ ਪੰਜ ਸਾਲ ਲਈ ਰਾਸ਼ਟਰੀ ਸੁਰੱਖਿਆ ਸਲਾਹਕਾਰ ਨਿਯੁਕਤ ਕਰ ਦਿੱਤਾ ਗਿਆ ਅਤੇ ਕੈਬਨਿਟ ਮੰਤਰੀ ਦਾ ਦਰਜਾ ਵੀ ਦੇ ਦਿੱਤਾ ਗਿਆ। ਡੋਭਾਲ ਨੂੰ ਇਹ ਜ਼ਿੰਮੇਵਾਰੀ ਰਾਸ਼ਟਰੀ ਸੁਰੱਖਿਆ ਵਿਚ ਉਨ੍ਹਾਂ ਦੇ ਯੋਗਦਾਨ ਨੂੰ ਦੇਖਦਿਆਂ ਦਿੱਤੀ ਗਈ ਹੈ। ਧਿਆਨ ਰਹੇ ਕਿ ਸਰਜੀਕਲ ਸਟਰਾਈਕ ਅਤੇ ਏਅਰ ਸਟਰਾਈਕ ਦੀ ਯੋਜਨਾ ਦਾ ਸਿਹਰਾ ਵੀ ਡੋਭਾਲ ਨੂੰ ਹੀ ਦਿੱਤਾ ਜਾਂਦਾ ਹੈ। ਡੋਭਾਲ ਅਜਿਹੇ ਪਹਿਲੇ ਪੁਲਿਸ ਅਧਿਕਾਰੀ ਹਨ ਜਿਨ੍ਹਾਂ ਨੂੰ 1988 ਵਿਚ ਕੀਰਤੀ ਚੱਕਰ ਨਾਲ ਸਨਮਾਨਿਤ ਕੀਤਾ ਗਿਆ। ਡੋਭਾਲ ਨੂੰ ਜੰਮੂ ਕਸ਼ਮੀਰ ਵਿਚ ਅੱਤਵਾਦੀਆਂ ਦੇ ਖਿਲਾਫ ਮਜ਼ਬੂਤ ਕਾਰਵਾਈ ਕਰਨ ਲਈ ਵੀ ਜਾਣਿਆ ਜਾਂਦਾ ਹੈ।

Check Also

ਆਮ ਆਦਮੀ ਪਾਰਟੀ ਨੇ ‘ਕੇਜਰੀਵਾਲ ਨੂੰ ਅਸ਼ੀਰਵਾਦ’ ਮੁਹਿੰਮ ਦੀ ਕੀਤੀ ਸ਼ੁਰੂਆਤ

ਅਸ਼ੀਰਵਾਦ ਦੇਣ ਲਈ ਸੁਨੀਤਾ ਕੇਜਰੀਵਾਲ ਨੇ ਵਟਸਐਪ ਨੰਬਰ ਕੀਤਾ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ …