0.2 C
Toronto
Wednesday, December 3, 2025
spot_img
Homeਭਾਰਤਕਿਰਨ ਬੇਦੀ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਮੁੱਖ ਮੰਤਰੀ ਨਰਾਇਣ ਸਵਾਮੀ...

ਕਿਰਨ ਬੇਦੀ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਮੁੱਖ ਮੰਤਰੀ ਨਰਾਇਣ ਸਵਾਮੀ ਨੂੰ ਭੇਜਿਆ ਨੋਟਿਸ

ਅਧਿਕਾਰਾਂ ਦੀ ਵੰਡ ਸਬੰਧੀ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ 21 ਜੂਨ ਨੂੰ
ਨਵੀਂ ਦਿੱਲੀ : ਕੇਂਦਰ ਸਾਸ਼ਿਤ ਪ੍ਰਦੇਸ਼ ਪੁਡੂਚੇਰੀ ਦੀ ਉਪ ਰਾਜਪਾਲ ਕਿਰਨ ਬੇਦੀ ਅਤੇ ਮੁੱਖ ਮੰਤਰੀ ਵੀ. ਨਰਾਇਣ ਸਵਾਮੀ ਵਿਚਾਲੇ ਅਧਿਕਾਰਾਂ ਦੀ ਵੰਡ ਨੂੰ ਲੈ ਕੇ ਵਿਰੋਧ ਲਗਾਤਾਰ ਜਾਰੀ ਹੈ। ਆਪਣੇ ਅਧਿਕਾਰਾਂ ਸਬੰਧੀ ਸੁਪਰੀਮ ਕੋਰਟ ਪਹੁੰਚੀ ਕਿਰਨ ਬੇਦੀ ਦੀ ਪਟੀਸ਼ਨ ‘ਤੇ ਅੱਜ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਪੁਡੂਚੇਰੀ ਦੇ ਮੁੱਖ ਮੰਤਰੀ ਵੀ. ਨਰਾਇਣ ਸਵਾਮੀ ਨੂੰ ਨੋਟਿਸ ਭੇਜ ਕੇ ਜਵਾਬ ਮੰਗ ਲਿਆ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 21 ਜੂਨ ਨੂੰ ਹੋਵੇਗੀ। ਧਿਆਨ ਰਹੇ ਕਿ ਹਾਈਕੋਰਟ ਦੇ ਫੈਸਲੇ ਖਿਲਾਫ ਕਿਰਨ ਬੇਦੀ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਉਨ੍ਹਾਂ ਨੇ ਸੁਪਰੀਮ ਕੋਰਟ ਨੂੰ ਕਿਹਾ ਸੀ ਕਿ ਕੇਂਦਰ ਸਾਸ਼ਿਤ ਪ੍ਰਦੇਸ਼ ਵਿਚ ਪ੍ਰਸ਼ਾਸਨਿਕ ਕੰਟਰੋਲ ਦੇ ਮਸਲੇ ‘ਤੇ ਮਦਰਾਸ ਹਾਈਕੋਰਟ ਦੇ ਹੁਕਮਾਂ ਕਾਰਨ ਨੌਕਰਸ਼ਾਹੀ ਵਿਚ ਉਲਝਣ ਵਾਲੀ ਸਥਿਤੀ ਬਣੀ ਹੋਈ ਹੈ।

RELATED ARTICLES
POPULAR POSTS