ਫ਼ਰੀਦਕੋਟ/ਬਿਊਰੋ ਨਿਊਜ਼ : ਬਰਗਾੜੀ ਕਾਂਡ ਦੀ ਜਾਂਚ ਕਰ ਰਹੀ ਸੀਬੀਆਈ ਨੂੰ ਲੰਬੀ ਜੱਦੋ-ਜਹਿਦ ਤੋਂ ਬਾਅਦ ਵੀ ਕੋਈ ਸੁਰਾਗ ਨਾ ਮਿਲਣ ਉਪਰੰਤ ਹੁਣ ਇਸ ਏਜੰਸੀ ਨੇ ਦੋਸ਼ੀਆਂ ਤੱਕ ਪੁੱਜਣ ਲਈ ਦਸ ਲੱਖ ਰੁਪਏ ਦਾ ਇਨਾਮ ਰੱਖ ਦਿੱਤਾ ਹੈ। ਸੀਬੀਆਈ ਦੀ ਵਿਸ਼ੇਸ਼ ਅਪਰਾਧ ਸ਼ਾਖਾ ਨੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿੱਚੋਂ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਹੋਣ, ਸਰੂਪ ਦੇ ਪੱਤਰੇ ਪਿੰਡ ਬਰਗਾੜੀ ਵਿੱਚੋਂ ਮਿਲਣ ਅਤੇ ਇਤਰਾਜ਼ਯੋਗ ਪੋਸਟਰ ਲੱਗਣ ਦੇ ਮਾਮਲੇ ਵਿੱਚ ਦੋਸ਼ੀਆਂ ਦੀ ਭਾਲ ਲਈ ઠਆਮ ਲੋਕਾਂ ਤੋਂ ਸਹਿਯੋਗ ਮੰਗਿਆ ਹੈ।
ਸੀਬੀਆਈ ਦੇ ਐਸਪੀ ਐਨ. ਕ੍ਰਿਸ਼ਨਾ ਮੂਰਤੀ ਅਤੇ ਅਭੀਸ਼ੇਕ ਦੁਲਾਰ ਨੇ ਕਿਹਾ ਕਿ ਲੰਬੀ ਜਾਂਚ ਦੇ ਬਾਵਜੂਦ ਬਰਗਾੜੀ ਕਾਂਡ ਦੇ ਦੋਸ਼ੀਆਂ ਦੀ ਸ਼ਨਾਖ਼ਤ ਨਹੀਂ ਹੋ ਸਕੀ।
ਦੋਸ਼ੀਆਂ ਤੱਕ ਪਹੁੰਚਣ ਲਈ ਸੀਬੀਆਈ ਨੇ ਸੂਹ ਦੇਣ ਵਾਲੇ ਨੂੰ ਦਸ ਲੱਖ ਰੁਪਏ ਦਾ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ઠਦੂਜੇ ਪਾਸੇ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਜਸਕਰਨ ਸਿੰਘ ਕਾਹਨਸਿੰਘਵਾਲਾ ਅਤੇ ਸੁਰਜੀਤ ਸਿੰਘ ਅਰਾਈਆਂਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੁਲਿਸ ਨੇ ਸੀਬੀਆਈ ਨੂੰ ਮਾਮਲਾ ਸੌਂਪਣ ਤੋਂ ਪਹਿਲਾਂ ਹੀ ਬਰਗਾੜੀ ਕਾਂਡ ਨਾਲ ਜੁੜੇ ਬਹੁਤੇ ਸਬੂਤ ਕਥਿਤ ਤੌਰ ‘ਤੇ ਮਿਟਾ ਦਿੱਤੇ ਸਨ।ਉਨ੍ਹਾਂ ਕਿਹਾ ਕਿ ਸੀਬੀਆਈ ਨੇ ਚਸ਼ਮਦੀਦ ਗਵਾਹਾਂ ਵੱਲੋਂ ਦਿੱਤੀ ਸੂਚਨਾ ਦੇ ਆਧਾਰ ‘ਤੇ ਜਾਂਚ ਨਹੀਂ ਕੀਤੀ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …