ਬਰੈਂਪਟਨ/ਡਾ. ਝੰਡ : ਗੁਰਦੁਆਰਾ ਸਾਹਿਬ ਸਿੱਖ ਸਪਿਰਿਚੂਅਲ ਸੈਂਟਰ ਦੇ ਪ੍ਰਬੰਧਕਾਂ ਤੋਂ ਪ੍ਰਾਪਤ ਸੂਚਨਾ ਅਨੁਸਾਰ ਇਸ ਗੁਰੂਘਰ ਵਿਚ ਚਲਾਈ ਜਾ ਰਹੀ ਗੁਰੂ ਨਾਨਕ ਅਕੈਡਮੀ ਵਿਖੇ ਗੁਰਮਤਿ ਕੈਂਪ 1 ਜੁਲਾਈ ਤੋਂ 12 ਜੁਲਾਈ ਤੱਕ ਲਗਾਇਆ ਜਾ ਰਿਹਾ ਹੈ। ਇਸ ਗੁਰਮਤਿ ਕੈਂਪ ਵਿਚ 4 ਸਾਲ ਤੋਂ 14 ਸਾਲ ਦੀ ਉਮਰ ਦੇ ਬੱਚੇ ਭਾਗ ਲੈ ਸਕਦੇ ਹਨ। ਗੁਰਮਤਿ ਕੈਂਪ ਵਿਚ ਮਲਟੀਮੀਡੀਆ ਰਾਹੀਂ ਬੱਚਿਆਂ ਨੂੰ ਪੰਜਾਬੀ, ਗੁਰਮਤਿ, ਗੁਰਬਾਣੀ ਦੇ ਪਾਠ, ਸਿੱਖ ਇਤਿਹਾਸ, ਦਸਤਾਰ ਸਜਾਉਣ, ਕਵਿਤਾ ਅਤੇ ਕੀਰਤਨ ਆਦਿ ਦੀ ਸਿੱਖਿਆ ਦਿੱਤੀ ਜਾਏਗੀ। ਇਸ ਕੈਂਪ ਵਿਚ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਦਿਲਕਸ਼ ਇਨਾਮਾਂ ਰਾਹੀਂ ਸਨਮਾਨਿਤ ਕੀਤਾ ਜਾਏਗਾ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਅਕੈਡਮੀ ਦੀ ਪ੍ਰਿੰਸੀਪਲ ਕੰਵਲਪ੍ਰੀਤ ਕੌਰ ਜੰਮੂ ਨੂੰ 416-617-7110 ਜਾਂ ਗੁਰਦੁਆਰਾ ਸਾਹਿਬ ਦੇ ਫ਼ੋਨ ਨੰਬਰ 416-746-6666 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਨਵੇਂ ਵਰ੍ਹੇ ਨੂੰ ਸਮਰਪਿਤ ਅੰਤਰਰਾਸ਼ਟਰੀ ‘ਗਾਉਂਦੀ ਸ਼ਾਇਰੀ’ ਪ੍ਰੋਗਰਾਮ ਅਮਿੱਟ ਪੈੜਾਂ ਛੱਡਦੀ ਹੋਈ ਸਮਾਪਤ
ਬਰੈਂਪਟਨ : ਅੰਤਰਰਾਸ਼ਟਰੀ ਸਾਹਿਤਿਕ ਸਾਂਝਾਂ ਵੱਲੋਂ 12 ਜਨਵਰੀ ਐਤਵਾਰ ਨੂੰ ਮਹੀਨਾਵਾਰ ਅੰਤਰਰਾਸ਼ਟਰੀ ਕਾਵਿ ਮਿਲਣੀ ਪ੍ਰੋਗਰਾਮ …