ਬਰੈਂਪਟਨ/ਡਾ. ਝੰਡ : ਪ੍ਰਾਪਤ ਸੂਚਨਾ ਅਨੁਸਾਰ ਗੁਰਦੁਆਰਾ ਸਾਹਿਬ ਗੁਰੂ ਨਾਨਕ ਮਿਸ਼ਨ ਸੈਂਟਰ ਵੱਲੋਂ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਅਤੇ 1984 ਦੇ ਸਮੂਹ-ਸ਼ਹੀਦਾਂ ਦੀ ਯਾਦ ਵਿਚ ‘ਸਲਾਨਾ ਸਿੱਖ ਸ਼ਹੀਦੀ ਸਮਾਰੋਹ’ ਮਿਤੀ 9 ਜੂਨ ਦਿਨ ਐਤਵਾਰ ਨੂੰ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਸਵੇਰੇ 10.00 ਵਜੇ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ ਅਤੇ ਉਸ ਤੋਂ ਬਾਅਦ ਰਾਗੀ ਤੇ ਢਾਡੀ ਜੱਥਿਆਂ ਵੱਲੋਂ ਗੁਰਬਾਣੀ ਕੀਰਤਨ ਅਤੇ ਸਿੱਖ ਇਤਿਹਾਸ ਦੇ ਸੂਰਬੀਰ ਯੋਧਿਆਂ ਦੀਆਂ ਵਾਰਾਂ ਦਾ ਗਾਇਨ ਕੀਤਾ ਜਾਏਗਾ। ਉਪਰੰਤ, ਠੀਕ 12.30 ਵਜੇ ਗੁਰਦੁਆਰਾ ਸਾਹਿਬ ਗੁਰੂ ਨਾਨਕ ਮਿਸ਼ਨ ਸੈਂਟਰ (ਪੀਟਰ ਰੌਬਰਟਸਨ ਤੇ ਡਿਕਸੀ) ਤੋਂ ਨਗਰ-ਕੀਰਤਨ ਸਜਾਇਆ ਜਾਏਗਾ ਜੋ ਡਿਕਸੀ ਰੋਡ, ਸੈਂਡਲਵੁੱਡ ਪਾਰਕਵੇਅ, ਵਿਲੀਅਮ ਪਾਰਕਵੇਅ ਅਤੇ ਸਨਪੈਕ ਬੁਲੇਵਾਰਡ ਤੋਂ ਹੁੰਦਾ ਹੋਇਆ ਸ਼ਾਮ ਦੇ ਪੰਜ ਵਜੇ ਗੁਰਦੁਆਰਾ ਸਾਹਿਬ ਜੋਤ ਪ੍ਰਕਾਸ਼ ਵਿਖੇ ਸਮਾਪਤ ਹੋਵੇਗਾ। ਸਮੂਹ ਸਾਧ-ਸੰਗਤ ਨੂੰ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸੈਂਟਰ ਵਿਖੇ ਹੋਣ ਵਾਲੇ ਸ਼ਹੀਦੀ ਸਮਾਰੋਹ ਅਤੇ ਨਗਰ-ਕੀਰਤਨ ਵਿਚ ਸ਼ਾਮਲ ਹੋਣ ਲਈ ਬੇਨਤੀ ਕੀਤੀ ਜਾਂਦੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਉਪਰੋਕਤ ਵਰਨਣ ਦੋਹਾਂ ਗੁਰਦੁਆਰਾ ਸਾਹਿਬਾਨ ਵਿਖੇ ਫ਼ੋਨ ਨੰਬਰਾਂ 905-799-2682 ਅਤੇ 905-790-1415 ‘ਤੇ ਫ਼ੋਨ ਕਰਕੇ ਪ੍ਰਾਪਤ ਕੀਤੀ ਜਾ ਸਕਦੀ ਹੈ।
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸੈਂਟਰ ਵੱਲੋਂ ਸਲਾਨਾ ਸਿੱਖ ਸ਼ਹੀਦੀ ਸਮਾਰੋਹ ਤੇ ਨਗਰ-ਕੀਰਤਨ 9 ਜੂਨ ਨੂੰ
RELATED ARTICLES

