-11.2 C
Toronto
Tuesday, January 20, 2026
spot_img
Homeਪੰਜਾਬਹਰਦੀਪ ਪੁਰੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

ਹਰਦੀਪ ਪੁਰੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

‘ਪੁਰੀ ਫਾਰ ਗੁਰੂ ਦੀ ਨਗਰੀ’ ਵੈਬਸਾਈਟ ‘ਤੇ ਦਿੱਤੇ ਜਾ ਸਕਣਗੇ ਸੁਝਾਅ
ਅੰਮ੍ਰਿਤਸਰ/ਬਿਊਰੋ ਨਿਊਜ਼ : ਮੋਦੀ ਸਰਕਾਰ ਵਿਚ ਮੁੜ ਕੇਂਦਰੀ ਮੰਤਰੀ ਬਣੇ ਹਰਦੀਪ ਸਿੰਘ ਪੁਰੀ ਨੇ ਅੰਮ੍ਰਿਤਸਰ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਉਹ ਚੋਣਾਂ ਦੌਰਾਨ ਜਾਰੀ ਕੀਤੇ ਸੰਕਲਪ ਪੱਤਰ (ਵਿਜ਼ਨ ਪੱਤਰ) ਨੂੰ ਪੂਰਾ ਕਰਨ ਲਈ ਯਤਨ ਕਰਨਗੇ। ਉਹ ਸ਼ੁਕਰਾਨੇ ਵਜੋਂ ਦਰਬਾਰ ਸਾਹਿਬ ਮੱਥਾ ਟੇਕਣ ਆਏ ਸਨ। ਪੁਰੀ ਨੇ ਅੰਮ੍ਰਿਤਸਰ ਸੰਸਦੀ ਹਲਕੇ ਤੋਂ ਚੋਣ ਲੜੀ ਸੀ, ਪਰ ਉਹ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਕੋਲੋਂ ਲਗਪਗ 99 ਹਜ਼ਾਰ ਵੋਟਾਂ ਦੇ ਫ਼ਰਕ ਨਾਲ ਹਾਰ ਗਏ ਸਨ। ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਹਵਾਈ ਅੱਡੇ ‘ਤੇ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਖ਼ੁਲਾਸਾ ਕੀਤਾ ਕਿ ਉਨ੍ਹਾਂ ਗੁਰੂ ਘਰ ਸ਼ੁਕਰਾਨੇ ਦੀ ਅਰਦਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਜੋ ਵਿਜ਼ਨ ਪੱਤਰ ਜਾਰੀ ਕੀਤਾ ਸੀ, ਉਸ ਮੁਤਾਬਕ ਸ਼ਹਿਰ ਦਾ ਵਿਕਾਸ ਸ਼ਹਿਰ ਦਾ ਵਿਕਾਸ ਕੀਤਾ ਜਾਵੇਗਾ। ਉਹ ਗੁਰੂ ਨਗਰੀ ਦੇ ਵਿਕਾਸ ਸਬੰਧੀ ਵੈੱਬਸਾਈਟ ਵੀ ਜਾਰੀ ਕਰਨਗੇ। ਇਸ ਵੈੱਬਸਾਈਟ ਦਾ ਨਾਂ ‘ਪੁਰੀ ਫਾਰ ਗੁਰੂ ਦੀ ਨਗਰੀ’ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਵੈੱਬਸਾਈਟ ‘ਤੇ ਕੋਈ ਵੀ ਅੰਮ੍ਰਿਤਸਰ ਵਾਸੀ ਆਪਣੇ ਸੁਝਾਅ ਦੇ ਸਕਦਾ ਹੈ। ਇਨ੍ਹਾਂ ਸੁਝਾਵਾਂ ਨੂੰ ਧਿਆਨ ਵਿਚ ਰੱਖ ਕੇ ਸ਼ਹਿਰ ਦੇ ਵਿਕਾਸ ਲਈ ਯੋਜਨਾਵਾਂ ਬਣਾਈਆਂ ਜਾਣਗੀਆਂ। ਉਨ੍ਹਾਂ ਆਖਿਆ ਕਿ ਅੰਮ੍ਰਿਤਸਰ ਵਾਸੀਆਂ ਤੋਂ ਉਨ੍ਹਾਂ ਨੂੰ ਚੋਣਾਂ ਦੌਰਾਨ ਚੰਗਾ ਹੁੰਗਾਰਾ ਮਿਲਿਆ ਹੈ। ਉਨ੍ਹਾਂ ਨੂੰ ਇਸ ਵਾਰ ਸ਼ਹਿਰੀ ਵਿਕਾਸ ਦੇ ਨਾਲ ਸ਼ਹਿਰੀ ਹਵਾਬਾਜ਼ੀ ਅਤੇ ਸਨਅਤ ਸਬੰਧੀ ਮੰਤਰਾਲੇ ਵੀ ਮਿਲੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਦਰਬਾਰ ਸਾਹਿਬ ਵਿਚ ਨਤਮਸਤਕ ਹੋਣ ਮਗਰੋਂ ਸੂਚਨਾ ਕੇਂਦਰ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਦਰਬਾਰ ਸਾਹਿਬ ਦਾ ਮਾਡਲ, ਸਿਰੋਪਾਓ ਅਤੇ ਸ਼ਾਲ ਦੇ ਕੇ ਸਨਮਾਨਿਆ ਗਿਆ। ਉਨ੍ਹਾਂ ਦੁਰਗਿਆਣਾ ਮੰਦਰ ਵੀ ਮੱਥਾ ਟੇਕਿਆ।

RELATED ARTICLES
POPULAR POSTS