ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਹੋਈ ਹਾਰ ਤੋਂ ਬਾਅਦ ਅਹੁਦੇ ਤੋਂ ਅਸਤੀਫਾ ਦਿੱਤਾ ਸੀ, ਪਰ ਅਸਤੀਫਾ ਹਾਲੇ ਤੱਕ ਮਨਜੂਰ ਨਹੀਂ ਹੋਇਆ। ਹੁਣ ਮੀਡੀਆ ਹਲਕਿਆਂ ਵਿਚ ਨਵੀਂ ਚਰਚਾ ਛਿੜੀ ਹੈ ਕਿ ਕੈਪਟਨ ਅਮਰਿੰਦਰ ਲੁਧਿਆਣਾ ਜ਼ਿਲ੍ਹੇ ‘ਚ ਪੈਂਦੇ ਹਲਕਾ ਦਾਖਾ ਤੋਂ ਸੁਨੀਲ ਜਾਖੜ ਨੂੰ ਵਿਧਾਨ ਸਭਾ ਦੀ ਜ਼ਿਮਨੀ ਚੋਣ ਲੜਾਉਣਗੇ। ਧਿਆਨ ਰਹੇ ਕਿ ਦਾਖਾ ਹਲਕੇ ਤੋਂ ‘ਆਪ’ ਦੇ ਵਿਧਾਇਕ ਐਚ ਐਸ ਫੂਲਕਾ ਨੇ ਅਸਤੀਫਾ ਦਿੱਤਾ ਹੋਇਆ ਹੈ, ਜੋ ਸਪੀਕਰ ਕੋਲ ਵਿਚਾਰ ਅਧੀਨ ਹੈ। ਇਹ ਵੀ ਪਤਾ ਲੱਗਾ ਹੈ ਕਿ ਸੁਨੀਲ ਜਾਖੜ ਨੂੰ ਜਿਤਾ ਕੇ ਮੰਤਰੀ ਮੰਤਰੀ ਵਿਚ ਥਾਂ ਵੀ ਦਿੱਤੀ ਜਾਵੇਗੀ। ਦਾਖਾ ਹਲਕੇ ਤੋਂ ਅਮਰੀਕ ਸਿੰਘ ਆਲੀਵਾਲ ਜੋ ਅਕਾਲੀ ਦਲ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋਏ ਸਨ, ਉਹ ਵੀ ਟਿਕਟ ਦੇ ਦਾਅਵੇਦਾਰ ਹਨ। ਪਰ ਉਨ੍ਹਾਂ ਦਾ ਕਹਿਣਾ ਸੀ ਕਿ ਜੋ ਵੀ ਹਾਈਕਮਾਨ ਦਾ ਫੈਸਲਾ ਹੋਵੇਗਾ, ਉਸ ਅਨੁਸਾਰ ਹੀ ਕੰਮ ਕਰਾਂਗੇ।
Check Also
ਦਿਲਜੀਤ ਦੋਸਾਂਝ ਦੇ ਹੱਕ ’ਚ ਗਰਜੇ ਭਗਵੰਤ ਮਾਨ
ਕਿਹਾ : ਦਿਲਜੀਤ ਵਰਗੇ ਕਲਾਕਾਰਾਂ ਦਾ ਕਰਨਾ ਚਾਹੀਦੈ ਸਨਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …