ਮਰਨ ਵਾਲਿਆਂ ਵਿਚ 8 ਭਾਰਤੀ ਵੀ ਸ਼ਾਮਲ
ਨਵੀਂ ਦਿੱਲੀ/ਬਿਊਰੋ ਨਿਊਜ਼
ਸੰਯੁਕਤ ਅਰਬ ਅਮੀਰਾਤ ਵਿਚ ਓਮਨ ਤੋਂ ਆ ਰਹੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਅਤੇ ਇਸ ਮੰਦਭਾਗੀ ਬੱਸ ਵਿਚ ਸਵਾਰ 17 ਵਿਅਕਤੀਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚ 8 ਭਾਰਤੀ ਵੀ ਸ਼ਾਮਲ ਹਨ। ਅੱਜ ਸਵੇਰੇ ਭਾਰਤੀ ਦੂਤਾਵਾਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਜਾਣਕਾਰੀ ਮਿਲੀ ਹੈ ਕਿ ਇਹ ਹਾਦਸਾ ਮਸਕਟ ਤੋਂ ਦੁਬਈ ਦੇ ਰਸਤੇ ਵਿਚ ਲੰਘੇ ਕੱਲ੍ਹ ਸ਼ਾਮ ਛੇ ਵਜੇ ਹੋਇਆ। ਮ੍ਰਿਤਕਾਂ ਦੀ ਗਿਣਤੀ ਹੋਰ ਵਧਣ ਦਾ ਖਦਸ਼ਾ ਹੈ। ਕੌਂਸਲਖਾਨੇ ਵਲੋਂ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਬੱਸ ਵਿਚ ਸਵਾਰ ਬਹੁਤੇ ਯਾਤਰੀ ਈਦ ਦੀ ਛੁੱਟੀ ਮਨਾ ਕੇ ਓਮਾਨ ਤੋਂ ਵਾਪਸ ਪਰਤ ਰਹੇ ਸਨ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 103 ਅੰਮਿ੍ਤ ਭਾਰਤ ਸਟੇਸ਼ਨਾਂ ਦਾ ਕੀਤਾ ਉਦਘਾਟਨ
ਬੀਕਾਨੇਰ-ਬਾਂਦਰਾ ਰੇਲ ਗੱਡੀ ਨੂੰ ਵੀ ਦਿਖਾਈ ਹਰੀ ਝੰਡੀ ਬੀਕਾਨੇਰ/ਬਿਊਰੋ ਨਿਊਜ਼ : ਅਪ੍ਰੇਸ਼ਨ ਸਿੰਧੂਰ ਤੋਂ ਬਾਅਦ …