Breaking News
Home / ਭਾਰਤ / ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ

ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ

ਪੁਲਵਾਮਾ ‘ਚ ਚਾਰ ਅੱਤਵਾਦੀ ਮਾਰ ਮੁਕਾਏ

ਸ੍ਰੀਨਗਰ/ਬਿਊਰੋ ਨਿਊਜ਼

ਸੁਰੱਖਿਆ ਬਲਾਂ ਨੇ ਪੁਲਵਾਮਾ ਵਿਚ 12 ਘੰਟਿਆਂ ਤੱਕ ਚੱਲੇ ਮੁਕਾਬਲੇ ਦੌਰਾਨ ਜੈਸ਼-ਏ-ਮੁਹੰਮਦ ਦੇ ਚਾਰ ਅੱਤਵਾਦੀਆਂ ਨੂੰ ਮਾਰ ਦਿੱਤਾ। ਇਨ੍ਹਾਂ ਵਿਚ ਦੋ ਵਿਸ਼ੇਸ਼ ਪੁਲਿਸ ਅਧਿਕਾਰੀ ਵੀ ਸ਼ਾਮਲ ਹਨ, ਜੋ ਆਪਣੇ ਹਥਿਆਰ ਲੈ ਕੇ ਫਰਾਰ ਹੋ ਗਏ ਸਨ ਅਤੇ ਅੱਤਵਾਦੀਆਂ ਨਾਲ ਜਾ ਮਿਲੇ ਸਨ।

ਧਿਆਨ ਰਹੇ ਕਿ ਪੁਲਵਾਮਾ ਦੇ ਲਾਸੀਪੋਰਾ ਵਿਚ ਕੱਲ੍ਹ ਦੁਪਹਿਰ ਤੋਂ ਹੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਚੱਲ ਰਿਹਾ ਸੀ। ਮਾਰੇ ਗਏ ਚਾਰਾਂ ਅੱਤਵਾਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਹਨ ਅਤੇ ਉਨ੍ਹਾਂ ਕੋਲੋਂ ਭਾਰੀ ਮਾਤਰਾ ਵਿਚ ਹਥਿਆਰ ਅਤੇ ਗੋਲੀ ਸਿੱਕਾ ਬਰਾਮਦ ਹੋਇਆ ਹੈ।

 

 

 

Check Also

ਛੱਤੀਸਗੜ੍ਹ ’ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ

  28 ਤੋਂ ਵੱਧ ਨਕਸਲੀ ਮਾਰੇ ਜਾਣ ਦੀ ਖਬਰ ਰਾਏਪੁਰ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ …