ਮਾਪਿਆਂ ਦੀ ਇਕਲੌਤੀ ਔਲਾਦ ਫਤਿਹਵੀਰ ਸਿੰਘ ਨੂੰ ਬਚਾਉਣ ਲਈ ਸਿਰਤੋੜ ਕੋਸ਼ਿਸ਼ਾਂ ਜਾਰੀ
ਸੰਗਰੂਰ/ਬਿਊਰੋ ਨਿਊਜ਼
ਸੰਗਰੂਰ ਜ਼ਿਲ੍ਹੇ ਵਿਚ ਪੈਂਦੇ ਸੁਨਾਮ ਨੇੜਲੇ ਪਿੰਡ ਭਗਵਾਨਪੁਰ ਵਿਚ ਲੰਘੇ ਕੱਲ੍ਹ ਦੋ ਸਾਲ ਦਾ ਬੱਚਾ ਫਤਹਿਵੀਰ ਸਿੰਘ ਖੇਡਦਾ-ਖੇਡਦਾ 150 ਫੁੱਟ ਡੂੰਘਾਈ ਵਾਲੇ ਬੋਰਵੈਲ ਵਿਚ ਜਾ ਡਿੱਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਬੋਰਵੈਲ ਬੋਰੀ ਨਾਲ ਢੱਕਿਆ ਹੋਇਆ ਸੀ ਅਤੇ ਬੱਚਾ ਜਦੋਂ ਇਸ ਉਪਰੋਂ ਲੰਘਣ ਲੱਗਾ ਤਾਂ ਉਹ ਇਸ ਡਿੱਗ ਪਿਆ। ਫ਼ਤਹਿਵੀਰ ਸਿੰਘ ਮਾਪਿਆਂ ਦਾ ਇਕਲੌਤੀ ઠਔਲਾਦ ਹੈ ਅਤੇ ਉਸ ਨੂੰ ਬਚਾਉਣ ਲਈ ਸਿਰਤੋੜ ਕੋਸ਼ਿਸ਼ਾਂ ਹੋ ਰਹੀਆਂ ਹਨ ਅਤੇ ਐਨ.ਡੀ.ਆਰ.ਐਫ. ਦੀ ਟੀਮ ਵੀ ਬੱਚੇ ਨੂੰ ਬਚਾਉਣ ਵਿਚ ਜੁਟੀ ਹੋਈ ਹੈ। ਇਸ ਘਟਨਾ ਦਾ ਪਤਾ ਚੱਲਣ ‘ਤੇ ਇਲਾਕੇ ਦੇ ਲੋਕ ਵੱਡੀ ਗਿਣਤੀ ਵਿਚ ਇਕੱਠੇ ਹੋ ਗਏ ਹਨ ਅਤੇ ਫਤਹਿਵੀਰ ਨੂੰ ਬਚਾਉਣ ਲਈ ਕੋਸ਼ਿਸ਼ਾਂ ਹੋ ਰਹੀਆਂ ਹਨ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਾਸੀਆਂ ਨੂੰ ਜਾਣਬੁੱਝ ਕੇ ਅੰਮਿ੍ਰਤਸਰ ਲਿਆਉਣ ਦਾ ਲਗਾਇਆ ਆਰੋਪ
ਕਿਹਾ : ਕੇਂਦਰ ਸਰਕਾਰ ਪੰਜਾਬ ਨੂੰ ਕਰਨਾ ਚਾਹੁੰਦੀ ਹੈ ਬਦਨਾਮ ਚੰਡੀਗੜ੍ਹ/ਬਿਊਰੋ ਨਿਊਜ਼ : ਅਮਰੀਕਾ ਗੈਰਕਾਨੂੰਨੀ …