ਨਸ਼ੇ ਦੇ ਕਾਰੋਬਾਰ ‘ਚ ਲੱਗੇ ਪੁਲਿਸ ਮੁਲਾਜ਼ਮਾਂ ‘ਤੇ ਹੋਵੇਗੀ ਸਖਤ ਕਾਰਵਾਈ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਸ਼ਿਆਂ ਦੀ ਰੋਕਥਾਮ ਲਈ ਸਖਤ ਹੋ ਗਏ ਹਨ। ਉਨ੍ਹਾਂ ਨਸ਼ਿਆਂ ਦੀ ਰੋਕਥਾਮ ਲਈ ਬਣਾਈ ਗਈ ਵਿਸ਼ੇਸ਼ ਟਾਸਕ ਫੋਰਸ ਨੂੰ ਹੁਕਮ ਦਿੱਤੇ ਹਨ ਕਿ ਨਸ਼ੇ ਦੇ ਕਾਰੋਬਾਰ ਵਿੱਚ ਗਲਤਾਨ ਪੁਲਿਸ ਮੁਲਾਜ਼ਮਾਂ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਐਸ.ਟੀ.ਐਫ. ਨੂੰ ਵਿਸ਼ੇਸ਼ ਤੌਰ ‘ਤੇ ਸਰਹੱਦੀ ਇਲਾਕਿਆਂ ਵਿੱਚ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਹੈ।
ਕੈਪਟਨ ਨੇ ਏ.ਡੀ.ਜੀ.ਪੀ. ਗੁਰਪ੍ਰੀਤ ਦਿਓ ਨੂੰ ਨਿਰਦੇਸ਼ ਦਿੱਤੇ ਕਿ ਸਰਹੱਦੀ ਇਲਾਕਿਆਂ ਵਿੱਚ ਪੁਲਿਸ ਤੇ ਨਸ਼ਾ ਤਸਕਰਾਂ ਦੇ ਜਾਲ ਨੂੰ ਤੋੜਨ ਲਈ ਦੋ ਵਿਸ਼ੇਸ਼ ਟੀਮਾਂ ਬਣਾਈਆਂ ਜਾਣ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਨਸ਼ਿਆਂ ਦੀ ਆਮਦ ਨੂੰ ਰੋਕਣ ਲਈ ਵਿਸ਼ੇਸ਼ ਉਪਰਾਲੇ ਕਰਨ ਦੀ ਹਦਾਇਤ ਕੀਤੀ। ਕੈਪਟਨ ਨੇ ਕਿਹਾ ਕਿ ਅਜਿਹੇ ਦਾਗ਼ੀ ਪੁਲਿਸ ਅਫ਼ਸਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਾ ਜਾਵੇ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …