ਕਿਹਾ – 2011 ਵਰਲਡ ਕੱਪ ਜਿੱਤਣਾ ਮੇਰੀ ਜ਼ਿੰਦਗੀ ਦਾ ਸਭ ਤੋਂ ਸੁਨਹਿਰੀ ਪਲ
ਮੁੰਬਈ/ਬਿਊਰੋ ਨਿਊਜ਼
ਭਾਰਤ ਨੂੰ 2011 ਦਾ ਵਰਲਡ ਕੱਪ ਜਿਤਾਉਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਯੁਵਰਾਜ ਸਿੰਘ ਨੇ ਅੱਜ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਲਿਆ। ਯੁਵਰਾਜ ਨੇ 2011 ਦੇ ਵਰਲਡ ਕੱਪ ਵਿਚ 9 ਮੈਚਾਂ ਵਿਚ 90.50 ਦੀ ਔਸਤ ਨਾਲ 362 ਦੌੜਾਂ ਬਣਾਈਆਂ ਅਤੇ 15 ਵਿਕਟਾਂ ਵੀ ਹਾਸਲ ਕੀਤੀਆਂ ਸਨ। ਉਸ ਵਰਲਡ ਕੱਪ ਵਿਚ ਯੁਵਰਾਜ ਸਿੰਘ ਮੈਨ ਆਫ ਦਾ ਸੀਰੀਜ਼ ਵੀ ਚੁਣੇ ਗਏ ਸਨ।
ਸੰਨਿਆਸ ਦਾ ਐਲਾਨ ਕਰਦੇ ਹੋਏ ਯੁਵਰਾਜ ਨੇ ਕਿਹਾ ਕਿ ਉਹ ਬਚਪਨ ਤੋਂ ਹੀ ਆਪਣੇ ਪਿਤਾ ਦੇ ਨਕਸ਼ੇ ਕਦਮਾਂ ‘ਤੇ ਚੱਲਿਆ ਹੈ। ਯੁਵਰਾਜ ਨੇ ਆਪਣੇ ਪ੍ਰਸੰਸਕਾਂ ਦਾ ਸ਼ੁਕਰੀਆ ਅਦਾ ਕੀਤਾ। ਟੀ-20 ਵਰਲਡ ਕੱਪ ਵਿਚ ਇਕ ਓਵਰ ਵਿਚ ਛੇ ਛੱਕੇ ਲਗਾਉਣ ਦਾ ਰਿਕਾਰਡ ਵੀ ਯੁਵਰਾਜ ਸਿੰਘ ਦੇ ਨਾਮ ਹੈ।
Check Also
ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ
ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …