ਰਾਹੁਲ ਨੇ ਸਿੱਧੂ ਦੇ ਅਸਤੀਫੇ ਦੀ ਪੇਸ਼ਕਸ਼ ਠੁਕਰਾਈ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਨਰਾਜ਼ ਚੱਲ ਰਹੇ ਨਵਜੋਤ ਸਿੰਘ ਸਿੱਧੂ ਨੇ ਅੱਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਨਾਲ ਮੁਲਾਕਾਤ ਕੀਤੀ। ਸਿੱਧੂ ਨੇ ਪਾਰਟੀ ਪ੍ਰਧਾਨ ਨੂੰ ਪੰਜਾਬ ਦੇ ਮੌਜੂਦਾ ਘਟਨਾਕ੍ਰਮ ਬਾਰੇ ਜਾਣਕਾਰੀ ਵੀ ਦਿੱਤੀ। ਇਹ ਵੀ ਜਾਣਕਾਰੀ ਮਿਲੀ ਹੈ ਕਿ ਸਿੱਧੂ ਨੇ ਰਾਹੁਲ ਗਾਂਧੀ ਕੋਲ ਅਸਤੀਫੇ ਦੀ ਪੇਸ਼ਕਸ਼ ਕੀਤੀ ਸੀ, ਜਿਸ ਨੂੰ ਰਾਹੁਲ ਨੇ ਠੁਕਰਾ ਦਿੱਤਾ ਅਤੇ ਹੁਣ ਸਿੱਧੂ ਨਵਾਂ ਵਿਭਾਗ ਸੰਭਾਲਣ ਲਈ ਤਿਆਰ ਹੋ ਗਏ ਹਨ। ਧਿਆਨ ਰਹੇ ਕਿ ਪੰਜਾਬ ਕੈਬਨਿਟ ਵਿਚ ਫੇਰਬਦਲ ਕਰਦਿਆਂ ਮੁੱਖ ਮੰਤਰੀ ਨੇ ਸਿੱਧੂ ਕੋਲੋਂ ਸਥਾਨਕ ਸਰਕਾਰਾਂ ਦਾ ਵਿਭਾਗ ਵਾਪਸ ਲੈ ਕੇ ਬਿਜਲੀ ਅਤੇ ਨਵਿਆਉਣ ਯੋਗ ਊਰਜਾ ਦਾ ਵਿਭਾਗ ਦਿੱਤਾ ਸੀ। ਮੁੱਖ ਮੰਤਰੀ ਨੇ ਪਿਛਲੇ ਦਿਨੀਂ 8 ਸਲਾਹਕਾਰ ਕਮੇਟੀਆਂ ਬਣਾਈਆਂ ਹਨ ਅਤੇ ਕਿਸੇ ਵੀ ਕਮੇਟੀ ਵਿਚ ਸਿੱਧੂ ਨੂੰ ਸ਼ਾਮਲ ਨਹੀਂ ਕੀਤਾ ਗਿਆ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …