ਕੈਪਟਨ ਅਮਰਿੰਦਰ ਨੇ ਖੁੱਲ੍ਹੇ ਬੋਰਵੈਲਾਂ ਸਬੰਧੀ ਮੰਗੀ 24 ਘੰਟਿਆਂ ‘ਚ ਰਿਪੋਰਟ
ਚੰਡੀਗੜ੍ਹ/ਬਿਊਰੋ ਨਿਊਜ਼
ਸੰਗਰੂਰ ਜ਼ਿਲ੍ਹੇ ਦੇ ਪਿੰਡ ਭਗਵਾਨਪੁਰਾ ‘ਚ ਪਿਛਲੇ 5 ਦਿਨਾਂ ਤੋਂ ਬੋਰਵੈਲ ‘ਚ ਡਿੱਗੇ ਦੋ ਸਾਲਾ ਫਤਹਿਵੀਰ ਸਿੰਘ ਨੂੰ ਬਾਹਰ ਕੱਢਣ ਲਈ ਅਜੇ ਵੀ ਕੋਸ਼ਿਸ਼ਾਂ ਜੰਗੀ ਪੱਧਰ ‘ਤੇ ਜਾਰੀ ਹਨ ਅਤੇ ਹੁਣ ਫੌਜ ਨੇ ਮੋਰਚਾ ਸੰਭਾਲਿਆ ਹੈ। ਫਤਹਿਵੀਰ ਨੂੰ ਬੋਰਵੈਲ ‘ਚੋਂ ਅਜੇ ਤੱਕ ਨਾ ਕੱਢੇ ਜਾਣ ਕਰਕੇ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ‘ਤੇ ਸਵਾਲ ਉਠਣੇ ਸ਼ੁਰੂ ਹੋ ਗਏ ਹਨ। ਲੋਕਾਂ ਨੇ ਹੱਥਾਂ ਵਿਚ ਤਖਤੀਆਂ ਫੜ ਕੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਵੀ ਕੀਤੀ। ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਸ਼ਾਸਨ ਦੀ ਲਾਪਰਵਾਹੀ ਲਈ ਕੈਪਟਨ ਅਮਰਿੰਦਰ ਨੂੰ ਜ਼ਿੰਮੇਵਾਰ ਦੱਸਿਆ ਹੈ। ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਪ੍ਰਸ਼ਾਸਨ ਅਤੇ ਸਰਕਾਰ ਦੀ ਕਾਰਗੁਜ਼ਾਰੀ ਨੇ ਪੂਰੇ ਭਾਰਤ ਦਾ ਸਿਰ ਨੀਵਾਂ ਕੀਤਾ ਹੈ।
ਉਧਰ ਦੂਜੇ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸੂਬੇ ਵਿਚ ਕੋਈ ਵੀ ਖੁੱਲ੍ਹਾ ਬੋਲਵੈੱਲ ਮੌਜੂਦ ਨਹੀਂ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਖੁੱਲ੍ਹੇ ਬੋਲਵੈੱਲਾਂ ਸੰਬੰਧੀ 24 ਘੰਟਿਆਂ ਵਿਚ ਰਿਪੋਰਟ ਮੰਗੀ ਹੈ। ਕੈਪਟਨ ਨੇ ਬੋਲਵੈੱਲ ਵਿਚ ਡਿੱਗੇ ਫਤਿਹਵੀਰ ਸਿੰਘ ਦੀ ਸਲਾਮਤੀ ਲਈ ਅਰਦਾਸ ਵੀ ਕੀਤੀ।
Check Also
ਪੰਜਾਬ ਵਿਚ ਬਦਲੀਆਂ ਦੇ ਹੁਕਮ ਪੰਜਾਬੀ ਭਾਸ਼ਾ ’ਚ ਹੋਣ ਲੱਗੇ ਜਾਰੀ
ਪਹਿਲਾਂ ਬਦਲੀਆਂ ਦੇ ਹੁਕਮ ਜਾਰੀ ਹੁੰਦੇ ਸਨ ਅੰਗਰੇਜ਼ੀ ਭਾਸ਼ਾ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …