Breaking News
Home / ਪੰਜਾਬ / ਕਠੂਆ ਗੈਂਗਰੇਪ ਮਾਮਲੇ ‘ਚ 6 ਮੁਲਜ਼ਮ ਦੋਸ਼ੀ ਕਰਾਰ

ਕਠੂਆ ਗੈਂਗਰੇਪ ਮਾਮਲੇ ‘ਚ 6 ਮੁਲਜ਼ਮ ਦੋਸ਼ੀ ਕਰਾਰ

ਤਿੰਨ ਨੂੰ ਉਮਰ ਕੈਦ ਅਤੇ ਤਿੰਨ ਨੂੰ 5-5 ਸਾਲ ਜੇਲ੍ਹ ਅਤੇ ਜੁਰਮਾਨਾ
ਪਠਾਨਕੋਟ/ਬਿਊਰੋ ਨਿਊਜ਼
ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਵਿਚ ਅੱਠ ਸਾਲਾ ਬੱਚੀ ਨਾਲ ਹੋਏ ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ ‘ਚ ਪਠਾਨਕੋਟ ਦੀ ਅਦਾਲਤ ਨੇ ਮੁੱਖ ਦੋਸ਼ੀ ਸਾਂਜੀ ਰਾਮ ਨੂੰ ਉਮਰ ਕੈਦ ਦੀ ਸਜ਼ਾ ਦਾ ਸੁਣਾਈ ਹੈ। ਸਾਂਜੀ ਰਾਮ ਦੇ ਨਾਲ ਹੀ ਅਦਾਲਤ ਨੇ ਦੀਪਕ ਖਜੂਰੀਆ ਅਤੇ ਪ੍ਰਵੇਸ਼ ਕੁਮਾਰ ਨੂੰ ਵੀ ਉਮਰ ਕੈਦ ਦੀ ਸਜ਼ਾ ਸੁਣਾਈ। ਤਿੰਨਾਂ ਨੂੰ 3 ਲੱਖ, 70 ਹਜ਼ਾਰ ਰੁਪਏ (ਪ੍ਰਤੀ ਵਿਅਕਤੀ) ਦਾ ਜੁਰਮਾਨਾ ਵੀ ਲਗਾਇਆ ਗਿਆ। ਜੇਕਰ ਜੁਰਮਾਨਾ ਨਾ ਦਿੱਤਾ ਗਿਆ ਤਾਂ ਸਜ਼ਾ ਛੇ ਮਹੀਨੇ ਹੋਰ ਵਧ ਜਾਵੇਗੀ। ਬਾਕੀ ਤਿੰਨਾਂ ਦੋਸ਼ੀਆਂ ਆਨੰਦ ਦੱਤਾ, ਤਿਲਕ ਰਾਜ ਅਤੇ ਸੁਰਿੰਦਰ ਵਰਮਾ ਨੂੰ 5-5 ਸਾਲ ਦੀ ਸਜ਼ਾ ਸੁਣਾਈ ਗਈ ਹੈ। ਸਜ਼ਾ ਦੇ ਨਾਲ ਹੀ ਤਿੰਨਾਂ ਨੂੰ 50-50 ਹਜ਼ਾਰ ਰੁਪਏ ਜੁਰਮਾਨੇ ਵਜੋਂ ਦੇਣੇ ਪੈਣਗੇ।
ਧਿਆਨ ਰਹੇ ਕਿ ਜੰਮੂ-ਕਸ਼ਮੀਰ ਦੇ ਕਠੂਆ ਦੀ ਹੀਰਾਨਗਰ ਤਹਿਸੀਲ ਦੇ ਰਸਾਨਾ ਪਿੰਡ ਵਿਚ 10 ਜਨਵਰੀ, 2018 ਨੂੰ ਅੱਠ ਸਾਲ ਦੀ ਬੱਚੀ ਪਸ਼ੂ ਚਰਾਉਂਦੇ ਸਮੇਂ ਗ਼ਾਇਬ ਹੋ ਗਈ ਸੀ ਅਤੇ ਤਿੰਨ ਦਿਨ ਪਿੱਛੋਂ ਉਸ ਦੀ ਲਾਸ਼ ਇਕ ਧਾਰਮਿਕ ਸਥਾਨ ਦੇ ਕੋਲੋਂ ਮਿਲੀ ਸੀ।
ਜ਼ਿਕਰਯੋਗ ਹੈ ਕਿ ਇਕ ਆਰੋਪੀ ਬਰੀ ਵੀ ਹੋ ਗਿਆ ਹੈ।

Check Also

ਚੋਣਾਂ ਨੇੜੇ ਆਉਂਦੀਆਂ ਦੇਖ ਸਿਆਸੀ ਆਗੂਆਂ ਨੇ ਡੇਰਿਆਂ ਦੇ ਚੱਕਰ ਲਗਾਉਣੇ ਕੀਤੇ ਸ਼ੁਰੂ

ਪ੍ਰਤਾਪ ਬਾਜਵਾ, ਪ੍ਰਨੀਤ ਕੌਰ ਤੇ ਕੁਲਦੀਪ ਧਾਲੀਵਾਲ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ …