17.3 C
Toronto
Tuesday, August 25, 2026
spot_img
Homeਦੁਨੀਆਪਾਕਿਸਤਾਨ ਦੇ ਹਵਾਈ ਖੇਤਰ ਤੋਂ ਲੰਘੇਗਾ ਮੋਦੀ ਦਾ ਜਹਾਜ਼

ਪਾਕਿਸਤਾਨ ਦੇ ਹਵਾਈ ਖੇਤਰ ਤੋਂ ਲੰਘੇਗਾ ਮੋਦੀ ਦਾ ਜਹਾਜ਼

ਪਾਕਿਸਤਾਨ ਦੇ ਹਵਾਈ ਖੇਤਰ ਤੋਂ ਲੰਘੇਗਾ ਮੋਦੀ ਦਾ ਜਹਾਜ਼ਇਮਰਾਨ ਖ਼ਾਨ ਨੇ ਦਿੱਤੀ ਮਨਜ਼ੂਰੀ
ਲਾਹੌਰ/ਬਿਊਰੋ ਨਿਊਜ਼
ਸ਼ੰਘਾਈ ਸਹਿਯੋਗ ਸੰਗਠਨ ਸੰਮੇਲਨ ਵਿਚ ਸ਼ਾਮਲ ਹੋਣ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਹਾਜ਼ ਪਾਕਿਸਤਾਨ ਦੇ ਹਵਾਈ ਖੇਤਰ ਤੋਂ ਹੋ ਕੇ ਕਿਰਗਿਸਤਾਨ ਦੀ ਰਾਜਧਾਨੀ ਬਿਸ਼ਕੇਕ ਜਾ ਸਕੇਗਾ। ਪਾਕਿਸਤਾਨ ਦੀ ਇਮਰਾਨ ਖ਼ਾਨ ਸਰਕਾਰ ਨੇ ਭਾਰਤ ਦੀ ਅਪੀਲ ‘ਤੇ ਮੋਦੀ ਦੇ ਜਹਾਜ਼ ਨੂੰ ਆਪਣੇ ਹਵਾਈ ਖੇਤਰ ਤੋਂ ਲੰਘਣ ਦੀ ਇਜਾਜ਼ਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ 13 ਤੇ 14 ਜੂਨ ਨੂੰ ਐਸ.ਸੀ.ਓ. ਸੰਮੇਲਨ ਵਿਚ ਸ਼ਾਮਲ ਹੋਣਗੇ। ਇਸ ਸੰਮੇਲਨ ਵਿਚ ਇਮਰਾਨ ਖ਼ਾਨ ਵੀ ਮੌਜੂਦ ਰਹਿਣਗੇ। ਇਸ ਦੇ ਨਾਲ ਹੀ ਪਾਕਿਸਤਾਨ ਦਾ ਕਹਿਣਾ ਹੈ ਕਿ ਇਸ ਸੰਬੰਧੀ ਰਸਮੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਭਾਰਤ ਸਰਕਾਰ ਨੂੰ ਇਸ ਫ਼ੈਸਲੇ ਬਾਰੇ ਦੱਸ ਦਿੱਤਾ ਜਾਵੇਗਾ।

RELATED ARTICLES
POPULAR POSTS