ਹਰ ਮੰਤਰਾਲੇ ਲਈ 5 ਸਾਲ ਦਾ ਪਲਾਨ ਕਰੋ ਤਿਆਰ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਗਲੇ ਪੰਜ ਸਾਲ ਦੀਆਂ ਯੋਜਨਾਵਾਂ ਨੂੰ ਲੈ ਕੇ ਸਾਰੇ ਮੰਤਰਾਲਿਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੋਦੀ ਨੇ ਸਾਰਿਆਂ ਨੂੰ ਕਿਹਾ ਕਿ ਜਨਤਾ ਨੇ ਸਾਨੂੰ ਬਦਲਾਅ ਅਤੇ ਵਿਕਾਸ ਲਈ ਬਹੁਮਤ ਨਾਲ ਜਿਤਾਇਆ ਹੈ। ਹੁਣ ਅਸੀਂ ਲੋਕਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਕੰਮ ਕਰਨਾ ਹੈ। ਹੁਣ ਹਰ ਮੰਤਰਾਲੇ ਲਈ ਪੰਜ ਸਾਲ ਦਾ ਪਲਾਨ ਤਿਆਰ ਕਰਨਾ ਹੋਵੇਗਾ। ਬੈਠਕ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਜਿਤੇਂਦਰ ਸਿੰਘ ਹਾਜ਼ਰ ਸਨ। ਮੋਦੀ ਨੇ ਕਿਹਾ ਕਿ ਇਸ ਵਾਰ ਸਰਕਾਰ ਗਰੀਬੀ ਅਤੇ ਪਾਣੀ ਨਾਲ ਜੁੜੇ ਮਾਮਲਿਆਂ ‘ਤੇ ਜ਼ਿਆਦਾ ਧਿਆਨ ਦੇਵੇਗੀ। ਉਨ੍ਹਾਂ ਕਿਹਾ ਕਿ ਮੰਤਰਾਲੇ ਆਪਣੀਆਂ ਯੋਜਨਾਵਾਂ ਨੂੰ ਲੈ ਕੇ ਮਹੱਤਪੂਰਨ ਫੈਸਲੇ ਲੈਣ ਅਤੇ ਉਨ੍ਹਾਂ ਨੂੰ ਸੌ ਦਿਨਾਂ ਦੇ ਅੰਦਰ-ਅੰਦਰ ਮਨਜੂਰ ਵੀ ਕੀਤਾ ਜਾਵੇ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …