ਦੱਸਿਆ – ਕੁੰਵਰ ਵਿਜੇ ਨੇ ਚੋਣ ਕਮਿਸ਼ਨ ਦੇ ਨਿਯਮਾਂ ਦੀ ਕੋਈ ਉਲੰਘਣਾ ਨਹੀਂ ਕੀਤੀ
ਚੰਡੀਗੜ੍ਹ/ਬਿਊਰੋ ਨਿਊਜ਼
2ਲੋਕ ਸਭਾ ਚੋਣਾਂ ਦੌਰਾਨ ਬਦਲੀ ਦੇ ਬਾਵਜੂਦ ਕੁੰਵਰ ਵਿਜੇ ਪ੍ਰਤਾਪ ਵਲੋਂ ਐਸ.ਆਈ.ਟੀ. ਦੀ ਜਾਂਚ ਵਿਚ ਸ਼ਾਮਲ ਹੋਣ ਤੋਂ ਬਾਅਦ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਨੋਟਿਸ ਭੇਜਿਆ ਸੀ। ਪੰਜਾਬ ਸਰਕਾਰ ਵਲੋਂ ਇਸ ਸਬੰਧੀ ਅੱਜ ਜਵਾਬ ਦਿੰਦਿਆਂ ਕਿਹਾ ਕਿ ਸਰਕਾਰ ਵਲੋਂ ਚੋਣ ਕਮਿਸ਼ਨ ਦੇ ਹੁਕਮਾਂ ਦੀ ਪਾਲਣਾ ਕੀਤੀ ਗਈ ਹੈ । ਦੱਸਿਆ ਗਿਆ ਕਿ ਚੋਣ ਜ਼ਾਬਤੇ ਦੌਰਾਨ ਕੁੰਵਰ ਵਿਜੇ ਪ੍ਰਤਾਪ ਨੇ ਮੀਡੀਆ ਵਿਚ ਕੋਈ ਬਿਆਨ ਨਹੀਂ ਦਿੱਤਾ ਅਤੇ ਨਾ ਹੀ ਕੋਈ ਅਜਿਹੀ ਕਾਰਵਾਈ ਕੀਤੀ, ਜਿਸ ਨਾਲ ਚੋਣ ਕਮਿਸ਼ਨ ਦੇ ਨਿਯਮਾਂ ਦੀ ਉਲੰਘਣਾ ਹੋਵੇ।
ਜ਼ਿਕਰਯੋਗ ਹੈ ਕਿ ਅਕਾਲੀ ਦਲ ਦੀ ਸ਼ਿਕਾਇਤ ‘ਤੇ ਲੰਘੀ 7 ਜੂਨ ਨੂੰ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਨੋਟਿਸ ਭੇਜਿਆ ਸੀ। ਨੋਟਿਸ ਵਿਚ ਪੁੱਛਿਆ ਗਿਆ ਸੀ ਕਿ ਬਦਲੀ ਦੇ ਬਾਵਜੂਦ ਕੁੰਵਰ ਵਿਜੇ ਨੇ ਐਸ.ਆਈ.ਟੀ. ਦਾ ਹਿੱਸਾ ਬਣ ਕੇ ਕਿਉਂ ਕੰਮ ਕੀਤਾ। ਧਿਆਨ ਰਹੇ ਕਿ ਕੁੰਵਰ ਵਿਜੇ ਬੇਅਦਬੀ ਅਤੇ ਗੋਲੀਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਐਸ.ਆਈ.ਟੀ. ਦੇ ਮੁੱਖ ਮੈਂਬਰ ਹੈ।
Check Also
ਭਾਖੜਾ ਜਲ ਵਿਵਾਦ ਸਬੰਧੀ ਹਾਈਕੋਰਟ ’ਚ ਅਗਲੀ ਸੁਣਵਾਈ 22 ਮਈ ਨੂੰ
ਕੇਂਦਰ ਤੇ ਹਰਿਆਣਾ ਨੇ ਦਾਖਲ ਕੀਤਾ ਜਵਾਬ ਅਤੇ ਪੰਜਾਬ ਸਰਕਾਰ ਨੇ ਮੰਗਿਆ ਕੁਝ ਸਮਾਂ ਚੰਡੀਗੜ੍ਹ/ਬਿਉੂਰੋ …