Breaking News
Home / ਪੰਜਾਬ / ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਪੰਜਾਬ ਸਰਕਾਰ ‘ਨਾਨਕ ਨਾਮ ਲੇਵਾ’ ਸੰਸਥਾਵਾਂ ਨਾਲ ਮਿਲ ਕੇ ਮਨਾਏਗੀ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਪੰਜਾਬ ਸਰਕਾਰ ‘ਨਾਨਕ ਨਾਮ ਲੇਵਾ’ ਸੰਸਥਾਵਾਂ ਨਾਲ ਮਿਲ ਕੇ ਮਨਾਏਗੀ

ਚਰਨਜੀਤ ਚੰਨੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੀਆਂ ਜ਼ਿੰਮੇਵਾਰੀਆਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਦੁਨੀਆ ਭਰ ਦੀਆਂ ‘ਨਾਨਕ ਨਾਮ ਲੇਵਾ’ ਸੰਸਥਾਵਾਂ ਨੂੰ ਨਾਲ ਲੈ ਕੇ ਮਨਾਇਆ ਜਾਵੇਗਾ। ਸਭਿਆਚਾਰਕ ਮਾਮਲਿਆਂ ਦੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੀਤਾ ਹੈ। ਚੰਨੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਦੁਨੀਆ ਭਰ ਦੀਆਂ ਨਾਨਕ ਨਾਮ ਲੇਵਾ ਸੰਸਥਾਵਾਂ ਨਾਲ ਤਾਲਮੇਲ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਪ੍ਰੋਗਰਾਮ ਉਲੀਕਿਆ ਜਾਵੇ। ਇਸ ਤੋਂ ਇਲਾਵਾ ਚੰਨੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਹੁਣ ਪੰਜਾਬ ਸਰਕਾਰ ਦੀ ਸੈਰ ਸਪਾਟਾ ਨਾਲ ਸਬੰਧਤ ਕੋਈ ਵੀ ਜ਼ਮੀਨ ਵੇਚੀ ਨਹੀਂ ਜਾਵੇਗੀ।

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …