ਚਮੋਲੀ/ਬਿਊਰੋ ਨਿਊਜ਼ : ਸਿੱਖਾਂ ਦੇ ਪ੍ਰਸਿੱਧ ਤੀਰਥ ਅਸਥਾਨ ਹੇਮਕੁੰਟ ਸਾਹਿਬ ਦੇ ਕਪਾਟ ਬੁੱਧਵਾਰ ਨੂੰ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਗਏ। ਪਹਿਲੇ ਹੀ ਦਿਨ ‘ਬੋਲੇ ਸੋ ਨਿਹਾਲ’ ਦੇ ਜੈਕਾਰਿਆਂ ਨਾਲ ਲਗਪਗ ਸੱਤ ਹਜ਼ਾਰ ਸਿੱਖ ਸ਼ਰਧਾਲੂਆਂ ਨੇ ਪਵਿੱਤਰ ਸਰੋਵਰ ‘ਚ ਇਸ਼ਨਾਨ ਕੀਤਾ ਤੇ ਗੁਰਦੁਆਰਾ ਹੇਮਕੁੰਟ ਸਾਹਿਬ ਵਿਚ ਮੱਥਾ ਟੇਕਿਆ।
ਸ਼ਰਧਾਲੂਆਂ ਦਾ ਜਥਾ ਸਵੇਰੇ ਅੱਠ ਵਜੇ ਹੇਮਕੁੰਟ ਪੁੱਜਾ ਤੇ ਨੌਂ ਵਜੇ ਗੁਰਦੁਆਰਾ ਸਾਹਿਬ ਦੇ ਕਪਾਟ ਖੋਲ੍ਹੇ ਗਏ। ਮੁੱਖ ਗ੍ਰੰਥੀ ਭਾਈ ਜੱਸਾ ਸਿੰਘ ਦੀ ਅਗਵਾਈ ਵਿਚ ਸਭ ਤੋਂ ਪਹਿਲਾਂ ਨਿਸ਼ਾਨ ਸਾਹਿਬ ‘ਤੇ ਨਵਾਂ ਚੋਲਾ ਚੜ੍ਹਾਇਆ ਗਿਆ। ਕਪਾਟ ਖੁੱਲਣ ਦੇ ਨਾਲ ਹੀ ਪੰਜ ਪਿਆਰਿਆਂ ਦੀ ਅਗਵਾਈ ਵਿਚ ਸੱਚਖੰਡ ਤੋਂ ਗੁਰੂ ਗ੍ਰੰਥ ਸਾਹਿਬ ਨੂੰ ਗੁਰਦੁਆਰਾ ਸਾਹਿਬ ਵਿਚ ਲਿਆਂਦਾ ਗਿਆ। ਇਸ ਤੋਂ ਬਾਅਦ ਸੁਖਮਨੀ ਸਾਹਿਬ ਦਾ ਪਾਠ ਕਰਕੇ ਅਰਦਾਸ ਕੀਤੀ ਗਈ। ਸਜੇ ਦੀਵਾਨ ਵਿਚ ਰਾਗੀ ਸਿੰਘਾਂ ਨੇ ਗੁਰਬਾਣੀ ਕੀਰਤਨ ਰਾਹੀਂ ਸ਼ਰਧਾਲੂਆਂ ਨੂੰ ਗੁਰੂ ਨਾਲ ਜੋੜਿਆ।
Check Also
ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ
ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …