Breaking News
Home / ਪੰਜਾਬ / ਜ਼ਿੰਦਗੀ ਦੀ ਜੰਗ ਹਾਰ ਗਿਆ ਫਤਹਿਵੀਰ ਸਿੰਘ

ਜ਼ਿੰਦਗੀ ਦੀ ਜੰਗ ਹਾਰ ਗਿਆ ਫਤਹਿਵੀਰ ਸਿੰਘ

ਫਤਿਹ ਨੂੰ ਨਮ ਅੱਖਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ
ਸੁਨਾਮ/ਬਿਊਰੋ ਨਿਊਜ਼
ਲੰਘੇ ਵੀਰਵਾਰ ਨੂੰ ਬੋਲਵੈੱਲ ਵਿਚ ਡਿੱਗਣ ਤੋਂ ਬਾਅਦ ਮੌਤ ਦੇ ਮੂੰਹ ਵਿਚ ਗਏ ਦੋ ਸਾਲਾ ਮਾਸੂਮ ਫਤਿਹਵੀਰ ਸਿੰਘ ਦਾ ਅੰਤਿਮ ਸਸਕਾਰ ਸੰਗਰੂਰ ਜ਼ਿਲ੍ਹੇ ਦੇ ਪਿੰਡ ਭਗਵਾਨਪੁਰਾ ਵਿਚ ਕਰ ਦਿੱਤਾ ਗਿਆ ਹੈ। ਫਤਿਹ ਦੀ ਚਿਤਾ ਨੂੰ ਅਗਨੀ ਉਸ ਦੇ ਦਾਦਾ ਵਲੋਂ ਦਿਖਾਈ ਗਈ। ਇਸ ਮੌਕੇ ਪਰਿਵਾਰਕ ਮੈਂਬਰਾਂ ਇਲਾਵਾ ਤੋਂ ਵੱਖ-ਵੱਖ ਪਾਰਟੀਆਂ ਦੇ ਆਗੂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਪਹੁੰਚੇ ਹੋਏ ਸਨ। ਫਤਿਹ ਨੂੰ ਆਖ਼ਰੀ ਵਿਦਾਈ ਦੇਣ ਮੌਕੇ ਉਥੇ ਮੌਜੂਦ ਹਰ ਵਿਅਕਤੀ ਦੀ ਅੱਖ ਨਮ ਸੀ। ਧਿਆਨ ਰਹੇ ਕਿ 110 ਘੰਟਿਆਂ ਦੀ ਜੱਦੋਜਹਿਦ ਤੋਂ ਬਾਅਦ ਅੱਜ ਉਸ ਨੂੰ ਸਵੇਰੇ ਬੋਰ ਵਿਚੋਂ ਬਾਹਰ ਕੱਢਿਆ ਗਿਆ, ਜਿਸ ਤੋਂ ਬਾਅਦ ਉਸ ਨੂੰ ਹੈਲੀਕਾਪਟਰ ਰਾਹੀਂ ਚੰਡੀਗੜ੍ਹ ਲਿਆਂਦਾ ਗਿਆ। ਚੰਡੀਗੜ੍ਹ ਪੀਜੀਆਈ ਵਿਖੇ ਉਸ ਦਾ ਪੋਸਟ ਮਾਰਟਮ ਹੋਇਆ। ਪੋਸਟ ਮਾਰਟਮ ਤੋਂ ਬਾਅਦ ਡਾਕਟਰਾਂ ਨੇ ਕਿਹਾ ਕਿ ਫਤਿਹਵੀਰ ਦੀ ਮੌਤ ਦੋ ਦਿਨ ਪਹਿਲਾਂ ਹੀ ਹੋ ਚੁਕੀ ਸੀ।

Check Also

ਕਰਨਲ ਬਾਠ ਮਾਮਲੇ ’ਚ ਸਸਪੈਂਡ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਦੀ ਮੰਗ

ਕਰਨਲ ਬਾਠ ਦਾ ਪਰਿਵਾਰ ਸੁਰੱਖਿਆ ਨੂੰ ਲੈ ਕੇ ਚਿੰਤਤ ਪਟਿਆਲਾ/ਬਿਊਰੋ ਨਿਊਜ਼ ਕਰਨਲ ਪੁਸ਼ਪਿੰਦਰ ਸਿੰਘ ਬਾਠ …