ਓਮਾਨ-ਇਰਾਨ ਦੇ ਰਸਤੇ ਕਿਰਗਿਸਤਾਨ ਜਾਣਗੇ ਪ੍ਰਧਾਨ ਮੰਤਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਰਗਿਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਹੋਣ ਵਾਲੇ ਸ਼ੰਘਾਈ ਸਹਿਯੋਗ ਸੰਗਠਨ ਸਮਿਟ ਵਿਚ ਸ਼ਾਮਲ ਹੋਣ ਲਈ ਪਾਕਿਸਤਾਨ ਦੇ ਹਵਾਈ ਖੇਤਰ ਦਾ ਇਸਤੇਮਾਲ ਨਹੀਂ ਕਰਨਗੇ। ਵਿਦੇਸ਼ ਮੰਤਰਾਲੇ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਓਮਾਨ-ਇਰਾਨ ਅਤੇ ਮੱਧ ਏਸ਼ੀਆ ਦੇ ਦੇਸ਼ਾਂ ਵਾਲੇ ਰਸਤੇ ਬਿਸ਼ਕੇਕ ਪਹੁੰਚਣਗੇ। ਮੋਦੀ 13 ਅਤੇ 14 ਜੂਨ ਨੂੰ ਸਮਿਟ ਵਿਚ ਸ਼ਾਮਲ ਹੋ ਰਹੇ ਹਨ। ਧਿਆਨ ਰਹੇ ਕਿ ਭਾਰਤ ਨੇ ਲੰਘੇ ਦਿਨੀਂ ਪਾਕਿਸਤਾਨ ਨੂੰ ਅਪੀਲ ਕੀਤੀ ਸੀ ਕਿ ਉਹ ਮੋਦੀ ਦੇ ਸੰਘਾਈ ਸਮਿਟ ਵਿਚ ਸ਼ਾਮਲ ਹੋਣ ਜਾਣ ਲਈ ਆਪਣੇ ਹਵਾਈ ਖੇਤਰ ਦਾ ਇਸਤੇਮਾਲ ਕਰਨ ਦੇਣ ਅਤੇ ਪਾਕਿਸਤਾਨ ਨੇ ਇਸਦੀ ਇਜਾਜ਼ਤ ਵੀ ਦੇ ਦਿੱਤੀ ਸੀ। ਇਸ ਸੰਮੇਲਨ ਵਿਚ ਇਮਰਾਨ ਖਾਨ ਵੀ ਮੌਜੂਦ ਰਹਿਣਗੇ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …