16 C
Toronto
Friday, July 31, 2026
spot_img
Homeਭਾਰਤਜੰਮੂ ਕਸ਼ਮੀਰ ਦੇ ਅਨੰਤਨਾਗ 'ਚ ਅੱਤਵਾਦੀ ਹਮਲਾ

ਜੰਮੂ ਕਸ਼ਮੀਰ ਦੇ ਅਨੰਤਨਾਗ ‘ਚ ਅੱਤਵਾਦੀ ਹਮਲਾ

ਸੀ.ਆਰ.ਪੀ.ਐਫ. ਦੇ 3 ਜਵਾਨ ਸ਼ਹੀਦ ਅਤੇ ਇਕ ਅੱਤਵਾਦੀ ਵੀ ਮਾਰਿਆ ਗਿਆ
ਸ੍ਰੀਨਗਰ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਦੇ ਅਨੰਤਨਾਗ ਵਿਚ ਅੱਤਵਾਦੀਆਂ ਨੇ ਅੱਜ ਪੁਲਿਸ ਪਾਰਟੀ ਅਤੇ ਸੀ.ਆਰ.ਪੀ.ਐਫ. ਦੀ ਟੀਮ ‘ਤੇ ਹਮਲਾ ਕਰ ਦਿੱਤਾ। ਇਸ ਅੱਤਵਾਦੀ ਹਮਲੇ ਵਿਚ ਸੀ.ਆਰ.ਪੀ.ਐਫ. ਦੇ 3 ਜਵਾਨ ਸ਼ਹੀਦ ਹੋ ਗਏ ਅਤੇ ਇਕ ਪੁਲਿਸ ਅਫਸਰ ਸਮੇਤ 4 ਜ਼ਖ਼ਮੀ ਹੋਏ ਹਨ। ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਅਨੰਤਨਾਗ ਵਿਚ ਦੋ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗਰਨੇਡ ਨਾਲ ਹਮਲਾ ਕੀਤਾ। ਦੋਵੇਂ ਪਾਸਿਓਂ ਹੋਈ ਗੋਲੀਬਾਰੀ ਵਿਚ ਇਕ ਅੱਤਵਾਦੀ ਅਤੇ ਇਕ ਨਾਗਰਿਕ ਵੀ ਮਾਰਿਆ ਗਿਆ।

RELATED ARTICLES
POPULAR POSTS