ਰਣਦੀਪ ਸੂਰਜੇਵਾਲਾ ਨੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਤੋਂ ਬਾਅਦ ਕੀਤੀ ਟਿੱਪਣੀ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਅਸਤੀਫੇ ਦੀ ਪੇਸ਼ਕਸ਼ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਚੱਲ ਰਹੀਆਂ ਅਟਕਲਾਂ ਤੋਂ ਬਾਅਦ ਕਾਂਗਰਸ ਦੇ ਬੁਲਾਰੇ ਰਣਦੀਪ ਸੂਰਜੇਵਾਲਾ ਦੀ ਟਿੱਪਣੀ ਸਾਹਮਣੇ ਆਈ ਹੈ। ਸੂਰਜੇਵਾਲਾ ਨੇ ਕਿਹਾ ਕਿ ਰਾਹੁਲ ਗਾਂਧੀ ਕਾਂਗਰਸ ਦੇ ਪ੍ਰਧਾਨ ਸਨ ਅਤੇ ਅੱਗੋਂ ਵੀ ਪ੍ਰਧਾਨ ਰਹਿਣਗੇ। ਪਾਰਟੀ ਦੇ ਸੀਨੀਅਰ ਆਗੂਆਂ ਦੀ ਬੈਠਕ ਤੋਂ ਬਾਅਦ ਸੂਰਜੇਵਾਲਾ ਦਾ ਇਹ ਬਿਆਨ ਸਾਹਮਣੇ ਆਇਆ ਹੈ। ਇਸ ਮੀਟਿੰਗ ਵਿਚ ਏ.ਕੇ. ਐਂਟਨੀ, ਅਹਿਮਦ ਪਟੇਲ, ਪੀ. ਚਿਦੰਬਰਮ, ਗੁਲਾਮ ਨਬੀ ਅਜ਼ਾਦ, ਖੜਗੇ ਅਤੇ ਜੈਰਾਮ ਰਮੇਸ਼ ਸ਼ਾਮਲ ਸਨ। ਧਿਆਨ ਰਹੇ ਕਿ ਲੋਕ ਸਭਾ ਚੋਣਾਂ ਵਿਚ ਕਾਂਗਰਸ ਦੀ ਹੋਈ ਹਾਰ ਤੋਂ ਬਾਅਦ ਰਾਹੁਲ ਗਾਂਧੀ ਨੇ ਅਸਤੀਫਾ ਦੇ ਦਿੱਤਾ ਸੀ, ਪਰ ਉਨ੍ਹਾਂ ਦਾ ਅਸਤੀਫਾ ਮਨਜੂਰ ਨਹੀਂ ਕੀਤਾ ਗਿਆ ਸੀ।
Check Also
ਨੈਸ਼ਨਲ ਹੈਰਾਲਡ : ਸੋਨੀਆ ਤੇ ਰਾਹੁਲ ਖਿਲਾਫ ਬਣਦਾ ਹੈ ਭ੍ਰਿਸ਼ਟਾਚਾਰ ਦਾ ਮਾਮਲਾ : ਈਡੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਨੈਸ਼ਨਲ ਹੈਰਾਲਡ ਮਾਮਲੇ ‘ਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਦੀ ਅਦਾਲਤ …