ਕਿਹਾ – ਕੈਪਟਨ ਅਮਰਿੰਦਰ ਜਾਣ ਬੁੱਝ ਕੇ ਸਿੱਧੂ ਖਿਲਾਫ ਰਚ ਰਹੇ ਨੇ ਸਾਜਿਸ਼ਾਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਏਕਤਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਨਵਜੋਤ ਸਿੱਧੂ ਨੂੰ ‘ਪੰਜਾਬ ਡੈਮੋਕਰੇਟਿਕ ਅਲਾਇੰਸ’ ਵਿਚ ਆਉਣ ਦੀ ਪੇਸ਼ਕਸ਼ ਕਰ ਦਿੱਤੀ ਹੈ। ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਪਾਲ ਖਹਿਰਾ ਨੇ ਕਿਹਾ ਕਿ ਜੇਕਰ ਸਿੱਧੂ ਨੂੰ ਕਾਂਗਰਸ ਵਿਚ ਬਣਦਾ ਸਨਮਾਨ ਨਹੀਂ ਦਿੱਤਾ ਜਾਂਦਾ ਤਾਂ ਉਹ ਪੰਜਾਬ ਡੈਮੋਕਰੋਟਿਕ ਅਲਾਇੰਸ ਦਾ ਹਿੱਸਾ ਬਣ ਸਕਦੇ ਹਨ ਅਤੇ ਉਨ੍ਹਾਂ ਨੂੰ ਪੂਰਾ ਸਨਮਾਨ ਦਿੱਤਾ ਜਾਵੇਗਾ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਵੀ ਸਿੱਧੂ ਨੂੰ ਪੀ.ਡੀ.ਏ. ਵਿਚ ਆਉਣ ਦੀ ਪੇਸ਼ਕਸ ਕਰ ਚੁੱਕੇ ਹਨ। ਬੈਂਸ ਨੇ ਇੱਥੋਂ ਤੱਕ ਵੀ ਕਹਿ ਦਿੱਤਾ ਸੀ ਕਿ ਸਿੱਧੂ ਜੇਕਰ ਅਲਾਇੰਸ ਦਾ ਹਿੱਸਾ ਬਣਦੇ ਹਨ ਤਾਂ ਉਨ੍ਹਾਂ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਮੁੱਖ ਮੰਤਰੀ ਦੇ ਉਮੀਦਵਾਰ ਵਜੋਂ ਪੇਸ਼ ਕਰਨਗੇ। ਖਹਿਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜਾਣਬੁੱਝ ਕੇ ਇਕ ਰਣਨੀਤੀ ਤਹਿਤ ਸਿੱਧੂ ਖਿਲਾਫ ਕਾਰਵਾਈ ਕਰ ਰਹੇ ਹਨ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …