ਪੰਜਾਬ ‘ਚ 45 ਖੁੱਲ੍ਹੇ ਬੋਰਵੈਲਾਂ ਨੂੰ ਕੀਤਾ ਗਿਆ ਬੰਦ
ਚੰਡੀਗੜ੍ਹ/ਬਿਊਰੋ ਨਿਊਜ਼
ਮਾਸੂਮ ਫ਼ਤਹਿਵੀਰ ਦੀ ਕੁਰਬਾਨੀ ਮਗਰੋਂ ਹੁਣ ਹਾਈਕੋਰਟ ਨੇ ਸਰਕਾਰ ਨੂੰ ਖੁੱਲ੍ਹੇ ਪਏ ਬੋਰਵੈੱਲ ਬੰਦ ਕਰਨ ਲਈ ਕਿਹਾ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਇਹ ਫੈਸਲਾ ਫ਼ਤਹਿਵੀਰ ਦੇ ਬੋਰਵੈੱਲ ਵਿੱਚ ਡਿੱਗਣ ਤੋਂ ਬਾਅਦ ਹੋਈ ਮੌਤ ਮਗਰੋਂ ਜਨਹਿਤ ਪਟੀਸ਼ਨ ਦੀ ਸੁਣਵਾਈ ਦੌਰਾਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਬੋਰਵੈੱਲ ਸਬੰਧੀ ਰਿਪੋਰਟ ਦੇਣ ਦੇ ਹੁਕਮ ਦਿੱਤੇ ਹੋਏ ਹਨ। ਇਸਦੇ ਚੱਲਦਿਆਂ ਸੂਬੇ ਵਿੱਚ 45 ਖੁੱਲ੍ਹੇ ਬੋਰਵੈੱਲ ਬੰਦ ਵੀ ਕੀਤੇ ਗਏ ਹਨ। ਇਨ੍ਹਾਂ ਵਿੱਚੋਂ 26 ਬੋਰਵੈੱਲ ਤਾਂ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਅਤੇ 13 ਬੱਸੀ ਪਠਾਣਾ ਤੇ ਖੇੜਾ ਬਲਾਕਾਂ ਵਿੱਚ ਸਨ। ਧਿਆਨ ਰਹੇ ਕਿ ਲੰਘੇ ਕੱਲ੍ਹ ਫਤਹਿਵੀਰ ਦਾ ਜਿਸ ਜਗ੍ਹਾ ਸਸਕਾਰ ਕੀਤਾ ਗਿਆ, ਉਸ ਜਗ੍ਹਾ ਦੇ ਨੇੜੇ ਵੀ ਇਕ ਖੁੱਲ੍ਹਾ ਬੋਰਵੈਲ ਦੇਖਿਆ ਗਿਆ ਸੀ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …