Breaking News
Home / ਪੰਜਾਬ / ਫ਼ਤਹਿਵੀਰ ਦੀ ਮੌਤ ਮਗਰੋਂ ਲੋਕਾਂ ‘ਚ ਗੁੱਸੇ ਦੀ ਲਹਿਰ

ਫ਼ਤਹਿਵੀਰ ਦੀ ਮੌਤ ਮਗਰੋਂ ਲੋਕਾਂ ‘ਚ ਗੁੱਸੇ ਦੀ ਲਹਿਰ

ਅੱਜ ਵੀ ਸੰਗਰੂਰ ਤੇ ਸੁਨਾਮ ਪੂਰਨ ਤੌਰ ‘ਤੇ ਰਿਹਾ ਬੰਦ
ਸੰਗਰੂਰ/ਬਿਊਰੋ ਨਿਊਜ਼
ਫ਼ਤਹਿਵੀਰ ਦੀ ਮੌਤ ਤੋਂ ਬਾਅਦ ਪੰਜਾਬ ਸਰਕਾਰ ਵਿਰੁੱਧ ਲੋਕਾਂ ਵਿਚ ਗੁੱਸੇ ਦੀ ਲਹਿਰ ਹੈ। ਗੁੱਸੇ ਵਿਚ ਆਏ ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਸਿੱਧਾ ਮੋਰਚਾ ਖੋਲ੍ਹਦਿਆਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਬਾਹਰ ਧਰਨਾ ਵੀ ਲਗਾਇਆ। ਇਸ ਦੇ ਚੱਲਦਿਆਂ ਸੰਗਰੂਰ ਤੇ ਸੁਨਾਮ ਅੱਜ ਪੂਰਨ ਤੌਰ ‘ਤੇ ਬੰਦ ਰਿਹਾ। ਲੋਕਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ ਤੇ ਡੀਸੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।
ਉਧਰ ਦੂਜੇ ਪਾਸੇ ਡੀ.ਸੀ. ਦਫ਼ਤਰ ਵੱਲੋਂ ਇਸ ਬਾਰੇ ਸਫ਼ਾਈ ਵੀ ਦਿੱਤੀ ਗਈ। ਪ੍ਰਸ਼ਾਸਨ ਨੇ ਕਿਹਾ ਕਿ ਫ਼ਤਹਿ ਦੇ ਬਚਾਅ ਕਾਰਜ ਵਿੱਚ ਨਾ ਤਾਂ ਕੋਈ ਢਿੱਲ ਵਰਤੀ ਗਈ ਤੇ ਨਾ ਹੀ ਕੋਈ ਕਮੀ ਛੱਡੀ ਗਈ ਸੀ। ਉਨ੍ਹਾਂ ਕਿਹਾ ਕਿ ਬੱਚੇ ਨੂੰ ਇੰਨੀ ਡੂੰਘਾਈ ਵਿੱਚੋਂ ਕੱਢਣ ਦਾ ਇਹ ਆਪਰੇਸ਼ਨ ਹੁਣ ਤਕ ਦਾ ਸਭ ਤੋਂ ਵੱਡਾ ਆਪਰੇਸ਼ਨ ਸੀ।

Check Also

ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ

ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …