ਪਰਵਾਸੀ ਭਾਰਤੀ ਮਾਮਲਿਆਂ ਬਾਰੇ ਨਵੇਂ ਬਣੇ ਮੰਤਰੀ ਰਾਣਾ ਗੁਰਮੀਤ ਸੋਢੀ ਨੇ ਕੀਤਾ ਸਪੱਸ਼ਟ
ਚੰਡੀਗੜ੍ਹ/ਬਿਊਰੋ ਨਿਊਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਨਵੰਬਰ ਮਹੀਨੇ ਕਰਵਾਏ ਜਾਣ ਵਾਲੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ 550 ਪਰਵਾਸੀ ਪੰਜਾਬੀਆਂ ਨੂੰ ਸੱਦਾ ਪੱਤਰ ਦਿੱਤਾ ਜਾਵੇਗਾ। ਇਹ ਐਲਾਨ ਨਵੇਂ ਬਣੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਵਿਭਾਗ ਦਾ ਅਹੁਦਾ ਸੰਭਾਲਣ ਮੌਕੇ ਕਹੀ। ਰਾਣਾ ਸੋਢੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਤੋਂ ਹੀ 550ਵੇਂ ਗੁਰਪੁਰਬ ਨਾਲ ਸਬੰਧਤ ਸਮਾਗਮ ਉਲੀਕੇ ਗਏ ਹਨ ਜਿਹੜੇ ਸਾਲ ਭਰ ਚੱਲਣ ਉਪਰੰਤ ਨਵੰਬਰ ਮਹੀਨੇ ਸਮਾਪਤ ਹੋਣਗੇ। ਉਨ੍ਹਾਂ ਕਿਹਾ ਕਿ ਪਰਵਾਸੀ ਪੰਜਾਬੀਆਂ ਦੇ ਪੰਜਾਬ ਪੁੱਜਣ ਉਪਰੰਤ ਉਨ੍ਹਾਂ ਦਾ ਇੱਥੇ ਰਹਿਣ-ਸਹਿਣ ਅਤੇ ਆਵਾਜਾਈ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਇਨ੍ਹਾਂ ਪਰਵਾਸੀ ਪੰਜਾਬੀਆਂ ਨੂੰ ਸੁਲਤਾਨਪੁਰ ਲੋਧੀ, ਬਟਾਲਾ ਤੇ ਡੇਰਾ ਬਾਬਾ ਨਾਨਕ ਦੇ ਦਰਸ਼ਨ ਕਰਵਾਏ ਜਾਣਗੇ।
Home / ਪੰਜਾਬ / ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 550 ਪਰਵਾਸੀ ਪੰਜਾਬੀਆਂ ਨੂੰ ਭੇਜਿਆ ਜਾਵੇਗਾ ਸੱਦਾ
Check Also
ਡਾ.ਅਟਵਾਲ ਦੀ ਅੰਤਿਮ ਅਰਦਾਸ ਵੇਲੇ ਵੱਡੀ ਗਿਣਤੀ ਵਿੱਚ ਪੁੱਜੇ ਸਾਹਿਤਕਾਰ
ਚੰਡੀਗੜ੍ਹ :ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਦੇ …