ਕੋਟਲੀ ਪਿੰਡ ‘ਚ ਹੋਇਆ ਅੰਤਿਮ ਸੰਸਕਾਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਹਰਕੀਰਤ ਸਿੰਘ ਦਾ ਅੰਤਿਮ ਸੰਸਕਾਰ ਉਸਦੇ ਜੱਦੀ ਪਿੰਡ ਕੋਟਲੀ ਵਿਖੇ ਕੀਤਾ ਗਿਆ। ਲੰਘੇ ਕੱਲ੍ਹ ਸਿਰ ਵਿਚ ਗੋਲੀ ਲੱਗਣ ਨਾਲ ਉਸਦੀ ਮੌਤ ਹੋ ਗਈ ਸੀ। ਅੰਤਿਮ ਸੰਸਕਾਰ ਵਿਚ ਵੱਡੀ ਗਿਣਤੀ ਵਿਚ ਜਿੱਥੇ ਪੰਜਾਬ ਭਰ ਤੋਂ ਲੋਕ ਪਹੁੰਚੇ ਹੋਏ ਸਨ, ਉਥੇ ਪ੍ਰਮੁੱਖ ਕਾਂਗਰਸੀ ਲੀਡਰਾਂ ਦੇ ਨਾਲ-ਨਾਲ ਅਕਾਲੀ ਦਲ, ਭਾਜਪਾ ਤੇ ਆਮ ਆਦਮੀ ਪਾਰਟੀ ਦੇ ਪ੍ਰਮੁੱਖ ਲੀਡਰਾਂ ਨੇ ਵੀ ਇਸ ਦੁੱਖ ਦੀ ਘੜੀ ਵਿਚ ਸ਼ਿਰਕਤ ਕੀਤੀ। ਅੰਤਿਮ ਸੰਸਕਾਰ ਉਪਰੰਤ ਆਈਆਂ ਹੋਈਆਂ ਵੱਖੋ -ਵੱਖ ਸਿਆਸੀ, ਧਾਰਮਿਕ ਅਤੇ ਸਮਾਜਿਕ ਹਸਤੀਆਂ ਨੇ ਹਰਕੀਰਤ ਸਿੰਘ ਦੇ ਪਿਤਾ ਤੇਜ਼ਪ੍ਰਕਾਸ਼ ਸਿੰਘ, ਭਰਾ ਗੁਰਕੀਰਤ ਕੋਟਲੀ ਅਤੇ ਚਚੇਰੇ ਭਰਾ ਰਵਨੀਤ ਬਿੱਟੂ ਨਾਲ ਦੁੱਖ ਸਾਂਝਾ ਕੀਤਾ। ਜ਼ਿਕਰਸੋਗ ਹੈ ਕਿ ਹਰਕੀਰਤ ਸਿੰਘ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਸੀ। ਹਰਕੀਰਤ ਨੂੰ ਤੁਰੰਤ ਪੀਜੀਆਈ ਵਿੱਚ ਭਰਤੀ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਬੇਅੰਤ ਸਿੰਘ ਪਰਿਵਾਰ ਦੇ ਚੰਡੀਗੜ੍ਹ ਸਥਿਤ ਸੈਕਟਰ ਪੰਜ ਵਾਲੇ ਘਰ ਵਿੱਚ ਹੋਈ। ਹਰਕੀਰਤ ਸਿੰਘ ਪਿੰਡ ਕੋਟਲੀ ਦਾ ਸਰਪੰਚ ਵੀ ਸੀ। ਲੁਧਿਆਣਾ ਤੋਂ ਐਮ ਪੀ ਰਵਨੀਤ ਸਿੰਘ ਬਿੱਟੂ ਨੇ ਦੱਸਿਆ ਕਿ ਹਰਕੀਰਤ ਕਾਫੀ ਸਮੇਂ ਤੋਂ ਮਾਨਸਿਕ ਤੌਰ ਉਤੇ ਪ੍ਰੇਸ਼ਾਨ ਸੀ ਅਤੇ ਉਸ ਦਾ 1994 ਤੋਂ ਇਲਾਜ ਚੱਲ ਰਿਹਾ ਸੀ। ਚੰਡੀਗੜ੍ਹ ਪੁਲਿਸ ਵੱਲੋਂ ਖੁਦਕੁਸ਼ੀ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …