6.7 C
Toronto
Thursday, November 6, 2025
spot_img
Homeਭਾਰਤਜੰਮੂ-ਕਸ਼ਮੀਰ 'ਚ ਰਾਸ਼ਟਰਪਤੀ ਰਾਜ ਦੀ ਮਿਆਦ 6 ਮਹੀਨੇ ਹੋਰ ਵਧਾਉਣ ਦਾ ਫੈਸਲਾ

ਜੰਮੂ-ਕਸ਼ਮੀਰ ‘ਚ ਰਾਸ਼ਟਰਪਤੀ ਰਾਜ ਦੀ ਮਿਆਦ 6 ਮਹੀਨੇ ਹੋਰ ਵਧਾਉਣ ਦਾ ਫੈਸਲਾ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਨਵੀਂ ਦਿੱਲੀ ਵਿਖੇ ਨਵੇਂ ਕੇਂਦਰੀ ਮੰਤਰੀ ਮੰਡਲ ਦੀ ਪਹਿਲੀ ਬੈਠਕ ਹੋਈ, ਜਿਸ ਵਿਚ ਕਈ ਅਹਿਮ ਫ਼ੈਸਲੇ ਲਏ ਗਏ। ਕੈਬਨਿਟ ਮੀਟਿੰਗ ਵਿਚ ਲਏ ਗਏ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਦੱਸਿਆ ਕਿ ਕੇਂਦਰੀ ਕੈਬਨਿਟ ਨੇ ਜੰਮੂ-ਕਸ਼ਮੀਰ ਵਿਚ ਰਾਸ਼ਟਰਪਤੀ ਸ਼ਾਸਨ 6 ਮਹੀਨੇ ਹੋਰ ਵਧਾਉਣ ਲਈ ਪ੍ਰਵਾਨਗੀ ਦਿੱਤੀ ਹੈ। ਇਹ 3 ਜੁਲਾਈ ਤੋਂ ਸ਼ੁਰੂ ਹੋਵੇਗਾ। ਦੱਸਣਯੋਗ ਹੈ ਕਿ 20 ਜੂਨ, 2018 ਤੋਂ ਜੰਮੂ-ਕਸ਼ਮੀਰ ਵਿਚ ਰਾਸ਼ਟਰਪਤੀ ਸ਼ਾਸਨ ਲਾਗੂ ਹੈ। ਗ੍ਰਹਿ ਮੰਤਰਾਲੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਕੇਂਦਰੀ ਕੈਬਨਿਟ ਦੀ ਮਨਜ਼ੂਰੀ ਤੋਂ ਬਾਅਦ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਜੰਮੂ-ਕਸ਼ਮੀਰ ਵਿਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੇ ਐਲਾਨ ‘ਤੇ ਦਸਤਖ਼ਤ ਕਰਨਗੇ। ਇਸ ਤੋਂ ਇਲਾਵਾ ਕੇਂਦਰੀ ਕੈਬਨਿਟ ਨੇ ਤਿੰਨ ਤਲਾਕ ‘ਤੇ ਪਾਬੰਦੀ ਲਗਾਉਣ ਲਈ ਇਕ ਨਵੇਂ ਬਿੱਲ ਨੂੰ ਪ੍ਰਵਾਨਗੀ ਦਿੱਤੀ ਹੈ। ਇਹ ਬਿੱਲ ਭਾਜਪਾ ਦੀ ਅਗਵਾਈ ਵਾਲੀ ਪਿਛਲੀ ਐਨਡੀਏ ਸਰਕਾਰ ਵਲੋਂ ਫ਼ਰਵਰੀ ਵਿਚ ਜਾਰੀ ਕੀਤੇ ਗਏ ਆਰਡੀਨੈਂਸ ਦੀ ਜਗ੍ਹਾ ਲਵੇਗਾ। ਜਾਵੜੇਕਰ ਨੇ ਦੱਸਿਆ ਕਿ ਇਸ ਨਵੇਂ ਬਿੱਲ ਨੂੰ ਸੰਸਦ ਦੇ ਆਗਾਮੀ ਇਜਲਾਸ ‘ਚ ਪੇਸ਼ ਕੀਤਾ ਜਾਵੇਗਾ।

RELATED ARTICLES
POPULAR POSTS