ਸੂਰਜੇਵਾਲਾ ਨੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਤੋਂ ਬਾਅਦ ਕੀਤੀ ਟਿੱਪਣੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਵਿਚ ਪ੍ਰਧਾਨਗੀ ਨੂੰ ਲੈ ਕੇ ਸ਼ਸ਼ੋਪੰਜ ਦਰਮਿਆਨ ਹੋਈ ਕੋਰ ਕਮੇਟੀ ਦੀ ਮੀਟਿੰਗ ਬਾਅਦ ਪਾਰਟੀ ਨੇ ਫਿਲਹਾਲ ਰਾਹੁਲ ਗਾਂਧੀ ਦਾ ਕੋਈ ਵੀ ਬਦਲ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਮੀਟਿੰਗ ਵਿਚ ਸ਼ਾਮਲ ਪਾਰਟੀ ਦੇ ਸੀਨੀਅਰ ਨੇਤਾ ਅਤੇ ਪਾਰਟੀ ਦੇ ਬੁਲਾਰੇ ਰਣਦੀਪ ਸਿੰਘ ਸੂਰਜੇਵਾਲ ਨੇ ਮੀਡੀਆ ਨੂੰ ਦੱਸਿਆ ਕਿ ਰਾਹੁਲ ਗਾਂਧੀ ਪ੍ਰਧਾਨ ਹਨ ਅਤੇ ਉਹ ਪ੍ਰਧਾਨ ਹੀ ਰਹਿਣਗੇ। ਸੂਰਜੇਵਾਲਾ ਨੇ ਕਿਹਾ ਕਿ ਰਾਹੁਲ ਗਾਂਧੀ ਕਾਂਗਰਸ ਦੇ ਪ੍ਰਧਾਨ ਸਨ ਅਤੇ ਅੱਗੋਂ ਵੀ ਪ੍ਰਧਾਨ ਰਹਿਣਗੇ।
ਕੇਰਲ ਦੇ ਸਾਬਕਾ ਮੁੱਖ ਮੰਤਰੀ ਏ.ਕੇ.ਐਂਟਨੀ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਪਾਰਟੀ ਦੇ ਕਈ ਚੋਟੀ ਦੇ ਆਗੂਆਂ ਨੇ ਹਿੱਸਾ ਲਿਆ, ਜਿਸ ਵਿਚ ਮਲਿਕ ਅਰਜੁਨ ਖੜਗੇ, ਅਹਿਮਦ ਪਟੇਲ, ਰਣਦੀਪ ਸਿੰਘ ਸੂਰਜੇਵਾਲ, ਗੁਲਾਮ ਨਬੀ ਆਜ਼ਾਦ, ਪੀ.ਚਿਦੰਬਰਮ, ਕੇ.ਸੀ. ਵੇਨੂਗੋਪਾਲ, ਜੈਰਾਮ ਰਮੇਸ਼ ਅਤੇ ਅਨੰਦ ਸ਼ਰਮਾ ਸ਼ਾਮਿਲ ਸਨ। ਕੋਰ ਕਮੇਟੀ ਦੀ ਮੀਟਿੰਗ ਵਿਚ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਸ਼ਿਰਕਤ ਨਹੀਂ ਕੀਤੀ।
Check Also
ਸੁਪਰੀਮ ਕੋਰਟ ਨੇ ਕਰੋਨਾ ਵੈਕਸੀਨ ਦੇ ਸਾਈਡ ਇਫੈਕਟਾਂ ਦੇ ਆਰੋਪਾਂ ਵਾਲੀ ਪਟੀਸ਼ਨ ਕੀਤੀ ਖਾਰਜ
ਕਿਹਾ : ਜੇਕਰ ਕਰੋਨਾ ਵੈਕਸੀਨ ਨਾ ਲੈਂਦੇ ਤਾਂ ਸਾਡਾ ਕੀ ਹਾਲ ਹੁੰਦਾ ਨਵੀਂ ਦਿੱਲੀ/ਬਿਊਰੋ ਨਿਊਜ਼ …