ਹਰਸਿਮਰਤ ਕੌਰ ਬਾਦਲ ਨੇ ਵਿਦੇਸ਼ੀ ਮਾਮਲਿਆਂ ਦੇ ਮੰਤਰੀ ਨੂੰ ਲਿਖੀ ਚਿੱਠੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਇਰਾਕ ਵਿਚ ਫਸੇ 7 ਪੰਜਾਬੀਆਂ ਦੀ ਭਾਰਤ ਵਾਪਸੀ ਦਾ ਸਾਰਾ ਖਰਚਾ ਚੁੱਕਣ ਲਈ ਸ਼੍ਰੋਮਣੀ ਅਕਾਲੀ ਦਲ ਤਿਆਰ ਹੋ ਗਿਆ ਹੈ। ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵਿਦੇਸ਼ੀ ਮਾਮਲਿਆਂ ਦੇ ਮੰਤਰੀ ਡਾ. ਐਸ ਜੈਸ਼ੰਕਰ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਉਹ ਪਿਛਲੇ ਸੱਤ ਮਹੀਨਿਆਂ ਤੋਂ ਇਰਾਕ ਦੇ ਇਰਬਿਲ ਸ਼ਹਿਰ ਵਿਚ ਫਸੇ 7 ਪੰਜਾਬੀ ਨੌਜਵਾਨਾਂ ਦੀ ਵਾਪਸੀ ਯਕੀਨੀ ਬਣਾਉਣ। ਹਰਸਿਮਰਤ ਨੇ ਇਹ ਵੀ ਐਲਾਨ ਕੀਤਾ ਕਿ ਨੌਜਵਾਨਾਂ ਨੂੰ ਵਾਪਸ ਲਿਆਉਣ ਦਾ ਸਾਰਾ ਖ਼ਰਚਾ ਉਨ੍ਹਾਂ ਦੀ ਪਾਰਟੀ ਚੁੱਕਣ ਲਈ ਤਿਆਰ ਹੈ। ਧਿਆਨ ਰਹੇ ਕਿ ਦੋ ਟਰੈਵਲ ਏਜੰਟਾਂ ਵੱਲੋਂ ਇਰਾਕ ਵਿਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 7 ਨੌਜਵਾਨਾਂ ਨੂੰ ਠੱਗਿਆ ਗਿਆ ਸੀ। ਹਰਸਿਮਰਤ ਨੇ ਧੋਖੇਬਾਜ਼ ਏਜੰਟਾਂ ਖਿਲਾਫ ਕਾਰਵਾਈ ਦੀ ਵੀ ਮੰਗ ਕੀਤੀ।
Check Also
ਦਿੱਲੀ ਹਾਈ ਕੋਰਟ ਨੇ ਰਾਮ ਦੇਵ ਦੀ ‘ਸ਼ਰਬਤ ਜੇਹਾਦ’ ਵਾਲੀ ਵੀਡੀਓ ’ਤੇ ਪ੍ਰਗਟਾਇਆ ਇਤਰਾਜ਼
ਕਿਹਾ : ‘ਸ਼ਰਬਤ ਜੇਹਾਦ’ ਸ਼ਬਦ ਨੇ ਅਦਾਲਤ ਦੀ ਜ਼ਮੀਰ ਨੂੰ ਹਿਲਾ ਕੇ ਰੱਖ ਦਿੱਤਾ ਨਵੀਂ …