ਇਸਲਾਮਾਬਾਦ/ਬਿਊਰੋ ਨਿਊਜ਼ : ਫ਼ਰਜ਼ੀ ਬੈਂਕ ਖਾਤਿਆਂ ਦੇ ਮਾਮਲੇ ਵਿਚ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਨੂੰ ਕੌਮੀ ਜਵਾਬਦੇਹੀ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਿਛਲੇ ਮਹੀਨੇ ਹੀ ਜ਼ਰਦਾਰੀ ਨੂੰ ਭ੍ਰਿਸ਼ਟਾਚਾਰ ਦੇ 6 ਮਾਮਲਿਆਂ ਵਿਚ ਜ਼ਮਾਨਤ ਮਿਲੀ ਸੀ। ਪਾਕਿਸਤਾਨ ਦੀ ਭ੍ਰਿਸ਼ਟਾਚਾਰ ਨਿਗਰਾਨੀ ਸੰਸਥਾ ਇਨ੍ਹਾਂ ਮਾਮਲਿਆਂ ਦੀ ਜਾਂਚ ਕਰ ਰਹੀ ਹੈ। ਉਧਰ ਦੂਜੇ ਪਾਸੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ‘ਜਾਇਦਾਦ ਐਲਾਨ ਯੋਜਨਾ’ ਤਹਿਤ ਦੇਸ਼ ਵਾਸੀਆਂ ਕੋਲੋਂ ਜਾਇਦਾਦ ਦੀ ਜਾਣਕਾਰੀ ਮੰਗੀ ਹੈ। ਇਮਰਾਨ ਨੇ ਕਿਹਾ ਕਿ ਸਾਰੇ ਦੇਸ਼ ਵਾਸੀ ਇਸ ਯੋਜਨਾ ਤਹਿਤ 30 ਜੂਨ ਤੱਕ ਆਪਣਾ ਟੈਕਸ ਭਰਨ। ਧਿਆਨ ਰਹੇ ਕਿ ਪਾਕਿਸਤਾਨ ਆਰਥਿਕ ਸੰਕਟ ਵਿਚ ਘਿਰ ਗਿਆ ਅਤੇ ਉਸਦਾ ਕਰਜ਼ਾ 30 ਹਜ਼ਾਰ ਕਰੋੜ ਰੁਪਏ ਤੱਕ ਪਹੁੰਚ ਗਿਆ ਹੈ।
Check Also
ਸ਼ੁਭਾਸ਼ੂ ਸ਼ੁਕਲਾ 20 ਦਿਨ ਬਾਅਦ ਪੁਲਾੜ ਤੋਂ ਧਰਤੀ ’ਤੇ ਪਰਤਿਆ
ਪੀਐਮ ਮੋਦੀ ਨੇ ਟਵੀਟ ਰਾਹੀਂ ਸ਼ੁਭਾਸ਼ ਸ਼ੁਕਲਾ ਦਾ ਕੀਤਾ ਸਵਾਗਤ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਭਾਸ਼ੂ ਸ਼ੁਕਲਾ …