ਇਸਲਾਮਾਬਾਦ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਆਪਣੇ ਭਾਰਤੀ ਹਮਰੁਤਬਾ ਨਰਿੰਦਰ ਮੋਦੀ ਨੂੰ ਲਿਖੇ ਇਕ ਪੱਤਰ ਵਿੱਚ ਗੱਲਬਾਤ ਰਾਹੀਂ ਕਸ਼ਮੀਰ ਸਮੇਤ ਹੋਰ ਮੁੱਦਿਆਂ ਨੂੰ ਹੱਲ ਕਰਨ ਦੀ ਪੇਸ਼ਕਸ਼ ਕੀਤੀ ਹੈ। ਪਾਕਿਸਤਾਨ ਨੇ ਇਹ ਪੇਸ਼ਕਸ਼ ਅਜਿਹੇ ਸਮੇਂ ਕੀਤੀ ਹੈ ਜਦੋਂ ਅਜੇ ਇਕ ਦਿਨ ਪਹਿਲਾਂ ਭਾਰਤ ਨੇ ਬਿਸ਼ਕੇਕ ਵਿੱਚ ਆਉਂਦੇ ਦਿਨਾਂ ਨੂੰ ਐਸਸੀਓ ਦੀ ਹੋ ਰਹੀ ਮੀਟਿੰਗ ਤੋਂ ਇਕ ਪਾਸੇ ਪਾਕਿਸਤਾਨ ਨਾਲ ਦੁਵੱਲੀ ਮੀਟਿੰਗ ਕਰਨ ਤੋਂ ਨਾਂਹ ਕੀਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਵਜ਼ੀਰੇ ਆਜ਼ਮ ਨੇ ਪੱਤਰ ਵਿੱਚ ਮੋਦੀ ਨੂੰ ਦੂਜੀ ਵਾਰ ਭਾਰਤ ਦਾ ਪ੍ਰਧਾਨ ਮੰਤਰੀ ਬਣਨ ‘ਤੇ ਵਧਾਈ ਦਿੰਦਿਆਂ ਕਿਹਾ ਕਿ ਦੋਵਾਂ ਮੁਲਕਾਂ ਦੇ ਲੋਕਾਂ ਨੂੰ ਗਰੀਬੀ ਦੇ ਜੂਲੇ ਵਿਚੋਂ ਕੱਢਣ ਲਈ ਗੱਲਬਾਤ ਹੀ ਇਕੋ-ਇਕ ਹੱਲ ਹੈ। ਖ਼ਾਨ ਨੇ ਕਿਹਾ ਕਿ ਖੇਤਰੀ ਵਿਕਾਸ ਲਈ ਦੋਵਾਂ ਮੁਲਕਾਂ ਦਾ ਮਿਲ ਕੇ ਕੰਮ ਕਰਨਾ ਅਹਿਮ ਹੈ।
Check Also
ਆਸਟਰੇਲੀਆ ’ਚ 16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਚਲਾ ਸਕਣਗੇ ਸੋਸ਼ਲ ਮੀਡੀਆ
ਪ੍ਰਤੀਨਿਧੀ ਸਦਨ ਨੇ ਬਿੱਲ ਕੀਤਾ ਪਾਸ ਮੈਲਬਰਨ/ਬਿਊਰੋ ਨਿਊਜ਼ ਆਸਟਰੇਲੀਆ ਦੇ ਪ੍ਰਤੀਨਿਧੀ ਸਦਨ ਨੇ ਇਕ ਬਿੱਲ …