Breaking News
Home / ਪੰਜਾਬ / ਢੱਡਰੀਆਂ ਵਾਲਿਆਂ ਦੇ ਸਮਰਥਕਾਂ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਕਾਤਲਾਨਾ ਹਮਲੇ ਸਬੰਧੀ ਸੀਬੀਆਈ ਜਾਂਚ ਲਈ ਪੱਤਰ ਸੌਂਪੇ

ਢੱਡਰੀਆਂ ਵਾਲਿਆਂ ਦੇ ਸਮਰਥਕਾਂ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਕਾਤਲਾਨਾ ਹਮਲੇ ਸਬੰਧੀ ਸੀਬੀਆਈ ਜਾਂਚ ਲਈ ਪੱਤਰ ਸੌਂਪੇ

5ਚੰਡੀਗੜ੍ਹ/ਬਿਊਰੋ ਨਿਊਜ਼
ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ‘ਤੇ ਹੋਏ ਹਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਸੂਬੇ ਭਰ ਵਿਚ ਉਨ੍ਹਾਂ ਦੇ ਸਮਰਥਕਾਂ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਸੀਬੀਆਈ ਜਾਂਚ ਲਈ ਮੰਗ ਪੱਤਰ ਸੌਂਪੇ। ਢੱਡਰੀਆਂ ਵਾਲਿਆਂ ਨੇ ਉਨ੍ਹਾਂ ‘ਤੇ ਹੋਏ ਹਮਲੇ ਵਿਚ ਮਾਰੇ ਗਏ ਆਪਣੇ ਸਾਥੀ ਬਾਬਾ ਭੁਪਿੰਦਰ ਸਿੰਘ ਦੇ ਭੋਗ ਸਮਾਗਮ ਮੌਕੇ ਕਿਹਾ ਕਿ ਸੀ ਕਿ ਸਾਰੇ ਜ਼ਿਲ੍ਹਿਆਂ ਦੇ ਡੀਸੀ ਦਫਤਰਾਂ ਵਿਚ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਮੰਗ ਪੱਤਰ ਸੌਂਪੇ ਜਾਣ।
ਜ਼ਿਕਰਯੋਗ ਹੈ ਕਿ ਰਣਜੀਤ ਸਿੰਘ ਢੱਡਰੀਆਂ ਵਾਲਿਆਂ ‘ਤੇ 17 ਮਈ ਨੂੰ ਲੁਧਿਆਣਾ ਵਿਚ ਕਾਤਲਾਨਾ ਹਮਲਾ ਕੀਤਾ ਗਿਆ ਸੀ। ਹਮਲਾਵਰਾਂ ਨੇ ਉਨ੍ਹਾਂ ਦੀ ਗੱਡੀ ਨੂੰ ਘੇਰਦਿਆਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਸਨ। ਇਸ ਦੌਰਾਨ ਢੱਡਰੀਆਂ ਵਾਲੇ ਵਾਲ-ਵਾਲ ਬਚੇ ਸਨ। ਜਦਕਿ ਉਨ੍ਹਾਂ ਦੇ ਇੱਕ ਸਾਥੀ ਬਾਬਾ ਭੁਪਿੰਦਰ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ।
ਜ਼ਿਕਰਯੋਗ ਹੈ ਕਿ ਭਲਕੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੋ ਰਹੀ ਹੈ, ਜਿਸ ਵਿਚ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਅਤੇ ਬਾਬਾ ਹਰਨਾਮ ਸਿੰਘ ਖਾਲਸਾ ਵਿਚਕਾਰ ਸੁਲ੍ਹਾ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਪਰ ਬਾਬਾ ਹਰਨਾਮ ਸਿੰਘ ਧੁੰਮਾ ਦਾ ਕਹਿਣਾ ਹੈ ਕਿ ਜੇਕਰ ਢੱਡਰੀਆਂ ਵਾਲੇ ਗਲਤੀ ਮੰਨਦੇ ਹਾਂ ਸੁਲ੍ਹਾ ਸੰਭਵ ਹੈ।

Check Also

ਭਾਜਪਾ ਆਗੂ ਰੌਬਿਨ ਸਾਂਪਲਾ ਆਮ ਆਦਮੀ ਪਾਰਟੀ ’ਚ ਸ਼ਾਮਲ

ਸਾਬਕਾ ਮੰਤਰੀ ਵਿਜੇ ਸਾਂਪਲਾ ਦੇ ਨਜ਼ਦੀਕੀ ਰਿਸ਼ਤੇਦਾਰ ਹਨ ਰੌਬਿਨ ਸਾਂਪਲਾ ਜਲੰਧਰ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ …