ਬਰੈਂਪਟਨ : ਹੰਬਰਵੁੱਡ ਸੀਨੀਅਰ ਕਲੱਬ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਅਤੇ ਪ੍ਰੇਮ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਕਲੱਬ ਦੇ ਪ੍ਰਧਾਨ ਜੋਗਿੰਦਰ ਸਿੰਘ ਧਾਲੀਵਾਲ, ਚੇਅਰਮੈਨ ਬਚਿੱਤਰ ਸਿੰਘ ਰਾਏ, ਮੀਤ ਪ੍ਰਧਾਨ ਸਰਵਨ ਸਿੰਘ ਹੇਅਰ, ਪਰੀਤਮ ਸਿੰਘ ਮਾਵੀ, ਸੰਪੂਰਨ ਸਿੰਘ ਸ਼ਾਹੀ, ਅਮਰ ਸਿੰਘ ਕੈਸ਼ੀਅਰ, ਹੋਸ਼ਿਆਰ ਸਿੰਘ ਬਰਾੜ, ਜੋਗਿੰਦਰ ਸਿੰਘ ਚੌਹਾਨ ਅਤੇ ਕਲੱਬ ਦੇ ਹੋਰ ਮੈਂਬਰਾਂ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸ਼ਰਧਾ ਭੇਟ ਕੀਤੀ ਗਈ ਅਤੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈਗਈ ਅਤ ਪ੍ਰਸਾਦ ਵੀ ਵਰਤਾਇਆ ਗਿਆ। ਸਮਾਗਮ ਦੇ ਅਖੀਰ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।
Check Also
ਡਾ. ਸੁਖਦੇਵ ਸਿੰਘ ਝੰਡ ਦੇ ਸਫ਼ਰਨਾਮੇ ‘ਪੁਰਖਿਆ ਦਾ ਦੇਸ’ ਸੰਗ ਸਫ਼ਰ ਕਰਦਿਆਂ
ਮਲਵਿੰਦਰ ਸੁਖਦੇਵ ਸਿੰਘ ਝੰਡ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਵੱਸਦਾ ਸੁਹਿਰਦ ਇਨਸਾਨ ਹੈ ਜੋ ਪੰਜਾਬੀ …